• Latest
  • Trending
Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

2 months ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

48 minutes ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

52 minutes ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

56 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

4 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

4 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

5 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

5 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

October 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

– ਭਾਈ ਰਾਜੋਆਣਾ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਿਰਦੇਸ਼ ਦੇਣ ਦੀ ਕੀਤੀ ਅਪੀਲ
– ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ

ਅੰਮ੍ਰਿਤਸਰ, 1 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਨਿਰਦੇਸ਼ ਦੇਣ, ਗੁਰਦੁਆਰਾ ਪ੍ਰਬੰਧ ਲਈ ਪੰਜਾਬ ਦਾ ਵੱਖਰਾ ਐਕਟ ਬਨਾਉਣ ਲਈ ਕੁਝ ਲੋਕਾਂ ਵੱਲੋਂ ਬਿਆਨਬਾਜ਼ੀ ਕਰਨ ਦੇ ਮਾਮਲੇ ’ਤੇ ਚਰਚਾ ਕਰਨ ਦੇ ਨਾਲ-ਨਾਲ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਅਤੇ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਅਤੇ ਸੰਗਤਾਂ ਪ੍ਰਤੀ ਧੰਨਵਾਦੀ ਮਤਾ ਪਾਸ ਕੀਤਾ ਗਿਆ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਵਿਚ ਇਕ ਬੀਬੀ ਵੱਲੋਂ ਲਗਾਏ ਗਏ ਦੋਸ਼ਾਂ ਦੇ ਮਾਮਲੇ ਵਿਚ ਪਰਚਾ ਦਰਜ ਹੋਣ ਦੇ ਬਾਅਦ ਉਸ ਦੀ ਜਾਂਚ ਨਿਰਪੱਖ ਜਾਂਚ ਏਜੰਸੀ ਤੋਂ ਹੋਣੀ ਚਾਹੀਦੀ ਹੈ ਅਤੇ ਜਾਂਚ ਦੇ ਵਿਸ਼ਿਆਂ ਨੂੰ ਸੋਸ਼ਲ ਮੀਡੀਆ ਟਰਾਇਲ ਦਾ ਵਿਸ਼ਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੁਝ ਧਿਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ’ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ, ਜਦਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਦੁਆਰਾ ਕਰਵਾਈ ਜਾ ਰਹੀ ਜਾਂਚ ’ਤੇ ਵੀ ਲੋਕਾਂ ਦਾ ਭਰੋਸਾ ਨਹੀਂ ਹੈ। ਇਸ ਲਈ ਅੰਤ੍ਰਿੰਗ ਕਮੇਟੀ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਨੂੰ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਪ੍ਰਬੰਧਕੀ ਤੌਰ ’ਤੇ ਆਪਣੀ ਜਾਂਚ ਜਾਰੀ ਰੱਖੇਗੀ, ਜਦਕਿ ਸੀਬੀਆਈ ਇਸ ਸਾਰੇ ਮਾਮਲੇ ਦੇ ਹਰ ਪੱਖ ਨੂੰ ਵਾਚ ਕੇ ਨਿਰਪੱਖ ਫੈਸਲਾ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤਿੰਨ ਦਿਨਾਂ ਵਿਚ ਜਾਂਚ ਸੀਬੀਆਈ ਨੂੰ ਨਹੀਂ ਦਿੰਦੀ ਤਾਂ ਅਗਲੇ ਦਿਨਾਂ ’ਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਇਸ ਸਬੰਧੀ ਮੰਗ ਕੀਤੀ ਜਾਵੇਗੀ। ਪਿਛਲੇ ਸਮੇਂ ਤੋਂ ਉਨ੍ਹਾਂ ਦੀ ਚੁੱਪ ਬਾਰੇ ਹੋ ਰਹੀ ਚਰਚਾ ਸਬੰਧੀ ਉਨ੍ਹਾਂ ਕਿਹਾ ਕਿ ਦਰਜ ਹੋਇਆ ਕੇਸ ਜਦੋਂ ਜਾਂਚ ਦਾ ਵਿਸ਼ਾ ਹੋਵੇ ਤਾਂ ਜਾਂਚ ਨਾਲ ਸਬੰਧਤ ਤੱਥਾਂ ਪਹਿਲਾਂ ਨੂੰ ਜਨਤਕ ਕਰਨਾ ਠੀਕ ਨਹੀਂ।

ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਭਾਈ ਰਾਜੋਆਣਾ ਵੱਲੋਂ ਉਨ੍ਹਾਂ ਸਬੰਧੀ ਪਾਈ ਗਈ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਵਾਪਸ ਲੈਣ ਬਾਰੇ ਗੁਰਮਤਿ ਅਨੁਸਾਰ ਪ੍ਰਗਟ ਕੀਤੀ ਭਾਵਨਾ ਨੂੰ ਅੱਜ ਦੀ ਇਕੱਤਰਤਾ ਵਿਚ ਗੰਭੀਰਤਾ ਨਾਲ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਭਾਈ ਰਾਜੋਆਣਾ ਵੱਲੋਂ ਗੁਰਮਤਿ ਦੀ ਰੌਸ਼ਨੀ ਵਿਚ ਦਿੱਤੀਆਂ ਗਈਆਂ ਦਲੀਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹੈ। ਪ੍ਰੰਤੂ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪਾਈ ਗਈ ਸੀ, ਇਸ ਲਈ ਅੰਤ੍ਰਿੰਗ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਮਤਿ ਦੇ ਫਲਸਫੇ ਅਤੇ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਆਦੇਸ਼ ਭੇਜਣ ਦੀ ਅਪੀਲ ਕਰਦੀ ਹੈ। ਇਸ ਮੌਕੇ ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਵੀ ਸਰਕਾਰ ਨੂੰ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ ਅਤੇ 2 ਅਕਤੂਬਰ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਕੱਢੇ ਜਾ ਰਹੇ ਖ਼ਾਲਸਾ ਮਾਰਚ ਨੂੰ ਵੀ ਪੂਰਨ ਤੌਰ ’ਤੇ ਹਮਾਇਤ ਦਾ ਐਲਾਨ ਕੀਤਾ।

ਐਡਵੋਕੇਟ ਧਾਮੀ ਨੇ ਕੁਝ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਪੰਜਾਬ ਐਕਟ ਬਨਾਉਣ ਦੀ ਕੀਤੀ ਜਾ ਰਹੀ ਮੰਗ ’ਤੇ ਵੀ ਕਰੜਾ ਇਤਰਾਜ਼ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਇਕ ਸਦੀ ਪੁਰਾਣੀ ਸੰਸਥਾ ਹੈ ਅਤੇ ਦੁੱਖ ਦੀ ਗੱਲ ਹੈ ਕਿ ਅੱਜ ਸਿੱਖ ਵਿਰੋਧੀ ਸ਼ਕਤੀਆਂ ਦੇ ਏਜੰਡੇ ਤਹਿਤ ਕੁਝ ਲੋਕ ਇਸ ਦੀ ਸੰਵਿਧਾਨਕ ਹਸਤੀ ਅਤੇ ਵਿਸ਼ਾਲਤਾ ਨੂੰ ਛੁਟਿਆਉਣ ਲਈ ਤਾਣ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਐਕਟ ਦੀ ਵਕਾਲਤ ਕਰ ਰਹੇ ਹਨ, ਉਨ੍ਹਾਂ ਨੂੰ ਭਵਿੱਖ ਵਿਚ ਹੋਣ ਵਾਲੇ ਕੌਮੀ ਨੁਕਸਾਨ ਬਾਰੇ ਜ਼ਰੂਰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਦੇਰੀ ਦਾ ਮਾਮਲਾ ਸਰਕਾਰ ਨਾਲ ਸਬੰਧਤ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਇਹ ਚੋਣਾਂ ਸਮੇਂ ਸਿਰ ਕਰਵਾਉਣ ਲਈ ਕਈ ਵਾਰ ਮੰਗ ਕਰ ਚੁੱਕੀ ਹੈ ਅਤੇ ਹੁਣ ਵੀ ਕਰਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ ਦੇ ਮੁੱਦਿਆਂ, ਸਮੱਸਿਆਵਾਂ ਅਤੇ ਚੁਣੌਤੀਆਂ ਦੇ ਟਾਕਰੇ ਅਤੇ ਪੰਥਕ ਚੇਤਨਾ ਲਈ ਮੀਰੀ ਪੀਰੀ ਖਾਲਸਾ ਮਾਰਚ ’ਚ ਭਰਵੀਂ ਸ਼ਮੂਲੀਅਤ ਅਤੇ ਸਹਿਯੋਗ ਲਈ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ’ਚ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਦੌਰਾਨ ਜਿਥੇ ਨੌਜੁਆਨਾਂ ਨਾਲ ਸਿੱਧਾ ਸੰਵਾਦ ਹੋਇਆ, ਉਥੇ ਪੰਜਾਬ ਨੂੰ ਦਰਪੇਸ਼ ਕਈ ਵੱਡੀਆਂ ਚੁਣੌਤੀਆਂ ਦੀ ਨਿਸ਼ਾਨਦੇਹੀ ਵੀ ਹੋਈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਿੰਡਾਂ ਦੀਆਂ ਸੱਥਾਂ ਵਿਚ ਲੋਕਾਂ ਨੂੰ ਮਿਲਦਿਆਂ ਮਾਰੂ ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਦੀ ਤਬਾਹੀ ਦਾ ਸੱਚ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਚਿੱਟੇ ਵਰਗੇ ਮਾਰੂ ਨਸ਼ੇ ਆਮ ਮਿਲ ਰਹੇ ਹਨ, ਜਿਸ ਨਾਲ ਪੰਜਾਬ ਦੀ ਜਵਾਨੀ ਤਬਾਹ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦੌਰਾਨ ਬਹੁਤ ਸਾਰੇ ਨੌਜੁਆਨਾਂ ਨੇ ਸਾਬਤ ਸੂਰਤ ਹੋਣ ਅਤੇ ਨਸ਼ਿਆਂ ਦਾ ਤਿਆਗ ਕਰਨ ਦਾ ਪ੍ਰਣ ਕੀਤਾ, ਜੋ ਚੰਗੀ ਸ਼ੁਰੂਆਤ ਹੈ। ਇਕੱਤਰਤਾ ’ਚ ਸੈਕਸ਼ਨ 85, ਸੈਕਸ਼ਨ 87, ਟਰੱਸਟ, ਵਿਦਿਆ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
2 weeks ago
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 