• Latest
  • Trending
Punjab Govt ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

Punjab Govt ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

2 months ago
Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

7 hours ago
PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

9 hours ago
IPL ਦੇ ਪਹਿਲੇ 20 ਮੈਚਾਂ ਦਾ ਸ਼ਡਿਊਲ ਜਾਰੀ

IPL ਦੇ ਪਹਿਲੇ 20 ਮੈਚਾਂ ਦਾ ਸ਼ਡਿਊਲ ਜਾਰੀ

10 hours ago
Speaker ਓਮ ਬਿਰਲਾ ਵਿਰੁੱਧ ਅਵਿਸ਼ਵਾਸ ਪ੍ਰਸਤਾਵ ਰੱਦ

Speaker ਓਮ ਬਿਰਲਾ ਵਿਰੁੱਧ ਅਵਿਸ਼ਵਾਸ ਪ੍ਰਸਤਾਵ ਰੱਦ

11 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

11 hours ago
Thai Ship attack :ਹੋਰਮੁਜ਼ ਜਲਡਮਰੂ ‘ਚ ਥਾਈ ਜਹਾਜ਼ ‘ਮਯੂਰੀ ਨਾਰੀ’ ‘ਤੇ ਹਮਲਾ

Thai Ship attack :ਹੋਰਮੁਜ਼ ਜਲਡਮਰੂ ‘ਚ ਥਾਈ ਜਹਾਜ਼ ‘ਮਯੂਰੀ ਨਾਰੀ’ ‘ਤੇ ਹਮਲਾ

11 hours ago
PUNJAB ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

PUNJAB ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

11 hours ago
Ludhiana : ਗੁਰਸਿਮਰਨ ਮੰਡ ਦੇ ਘਰ ਪਹੁੰਚੀ NIA ਦੀ ਟੀਮ, ਕਰੀਬ ਡੇਢ ਘੰਟੇ ਤੱਕ ਕੀਤੀ ਪੁੱਛਗਿੱਛ

Ludhiana : ਗੁਰਸਿਮਰਨ ਮੰਡ ਦੇ ਘਰ ਪਹੁੰਚੀ NIA ਦੀ ਟੀਮ, ਕਰੀਬ ਡੇਢ ਘੰਟੇ ਤੱਕ ਕੀਤੀ ਪੁੱਛਗਿੱਛ

12 hours ago
Delhi ਆਬਕਾਰੀ ਨੀਤੀ ਮਾਮਲਾ : ਕੇਜਰੀਵਾਲ-ਸਿਸੋਦੀਆ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

Delhi ਆਬਕਾਰੀ ਨੀਤੀ ਮਾਮਲਾ : ਕੇਜਰੀਵਾਲ-ਸਿਸੋਦੀਆ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

12 hours ago
ਲਿਵਾਸਾ ਹਸਪਤਾਲ ਵੱਲੋਂ Ludhiana ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਲਿਵਾਸਾ ਹਸਪਤਾਲ ਵੱਲੋਂ Ludhiana ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

12 hours ago
Hindi News
English News
Thursday, March 12, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Punjab Govt ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ

January 21, 2026
in ਖਬਰਾਂ, ਪੰਜਾਬ
Punjab Govt ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

Punjab Govt ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

  • ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ
  • ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਮੁੱਢਲੀ ਸਿੱਖਿਆ ਨੂੰ ਤਰਜੀਹ ਕਿਉਂਕਿ 6 ਸਾਲ ਦੀ ਉਮਰ ਤੋਂ ਪਹਿਲਾਂ ਹੁੰਦਾ 90 ਫੀਸਦੀ ਦਿਮਾਗੀ ਵਿਕਾਸ: ਡਾ. ਬਲਜੀਤ ਕੌਰ
  • ਮਿਸ਼ਨ ਆਰੰਭ ਤਹਿਤ ਪੰਜਾਬ ਸਰਕਾਰ ਨੇ ਮਾਪਿਆਂ ਨੂੰ ਸਿੱਧੇ ਤੌਰ ’ਤੇ ਬੱਚਿਆਂ ਦੀ ਰੋਜ਼ਾਨਾ ਸਿੱਖਣ ਪ੍ਰਕਿਰਿਆ ਨਾਲ ਜੋੜਿਆ : ਡਾ. ਬਲਜੀਤ ਕੌਰ
  • 1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 700 ਮੁਕੰਮਲ; 100 ਕਰੋੜ ਰੁਪਏ ਦੀ ਲਾਗਤ ਨਾਲ ਜਲਦੀ ਹੀ ਤਿਆਰ ਹੋ ਜਾਣਗੇ ਇਹ ਕੇਂਦਰ : ਡਾ. ਬਲਜੀਤ ਕੌਰ

ਚੰਡੀਗੜ੍ਹ, 21 ਜਨਵਰੀ (ਵਿਸ਼ਵ ਵਾਰਤਾ):– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ ਪੰਜਾਬ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਸਮੇਤ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੇ ਨਿੱਜੀ ਸਕੂਲਾਂ ਨੂੰ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨੀ ਲਾਜ਼ਮੀ ਹੋਵੇਗੀ। ਇਹ ਕਦਮ ਬੱਚਿਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮੁੱਚੇ ਵਿਕਾਸ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।’’

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇੱਕ’ੋ ਤਰ੍ਹਾਂ ਦਾ ਪਾਠਕ੍ਰਮ ਤਿਆਰ ਕੀਤਾ ਜਾ ਰਿਹਾ ਹੈ, ਜਿਸਨੂੰ ਆਂਗਣਵਾੜੀ ਕੇਂਦਰਾਂ, ਪਲੇਅ-ਵੇਅ ਸਕੂਲਾਂ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਮੰਤਰੀ ਨੇ ਕਿਹਾ,“ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਫਰਵਰੀ ਦੇ ਅੱਧ ਤੱਕ ਪੂਰੀ ਹੋ ਜਾਵੇਗੀ। ਬੱਚਿਆਂ ’ਤੇ ਕਿਤਾਬਾਂ ਦਾ ਬੋਝ ਪਾਉਣ ਦੀ ਬਜਾਏ, ਖੇਡ-ਅਧਾਰਤ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਸਿੱਖਿਆ ਦਿੱਤੀ ਜਾਵੇਗੀ,”।

ਨਿੱਕੀ ਉਮਰ ਦੇ ਬੱਚਿਆਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਦਰਸਾਉਂਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇੱਕ ਬੱਚੇ ਦਾ ਲਗਭਗ 90 ਫੀਸਦੀ ਦਿਮਾਗੀ ਵਿਕਾਸ 0-6 ਸਾਲ ਦੀ ਉਮਰ ਦੌਰਾਨ ਹੁੰਦਾ ਹੈ। ਇਸ ਲਈ ਇਸ ਅਹਿਮ ਸਮੇਂ ਦੌਰਾਨ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਸਹੀ ਪੋਸ਼ਣ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।’’

ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਆਰੰਭ ਤਹਿਤ, ਮਾਪਿਆਂ ਨੂੰ ਆਪਣੇ ਬੱਚਿਆਂ ਦੀ ਰੋਜ਼ਾਨਾ ਸਿੱਖਣ ਪ੍ਰਕਿਰਿਆ ਨਾਲ ਸਰਗਰਮੀ ਨਾਲ ਜੋੜਿਆ ਗਿਆ ਹੈ। “ਡਿਜੀਟਲ ਸਮੱਗਰੀ ਸਾਂਝੀ ਕਰਕੇ ਬੱਚਿਆਂ ਨੂੰ ਘਰ ਵਿੱਚ ਆਪਣੇ ਮਾਪਿਆਂ ਨਾਲ ਰਹਿੰਦਿਆਂ ਸਿੱਖਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਹੁਣ ਤੱਕ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਮਾਪਿਆਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਇਸ ਮਿਸ਼ਨ ਤਹਿਤ 2,941 ਪੇਰੈਂਟ ਸਮੂਹ ਬਣਾਏ ਗਏ ਹਨ। ਮਾਪਿਆਂ ਨੂੰ ਉਨ੍ਹਾਂ ਦੇ ਫ਼ੋਨ ’ਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਭੇਜੀ ਜਾ ਰਹੀ ਹੈ ਤਾਂ ਜੋ ਉਹ ਘਰ ਵਿੱਚ ਆਪਣੇ ਬੱਚਿਆਂ ਦੀ ਸਿੱਖਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈ ਸਕਣ,”।

ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਬੋਲਦਿਆਂ, ਮੰਤਰੀ ਨੇ ਕਿਹਾ, “1,000 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦੇ ਟੀਚੇ ਦੇ ਤਹਿਤ, 100 ਕਰੋੜ ਦੀ ਲਾਗਤ ਨਾਲ 1,000 ਆਧੁਨਿਕ ਆਂਗਣਵਾੜੀ ਕੇਂਦਰ ਵਿਕਸਤ ਕੀਤੇ ਜਾ ਰਹੇ ਹਨ, ਜਿਸ ਤਹਿਤ ਪ੍ਰਤੀ ਕੇਂਦਰ ’ਤੇ ਲਗਭਗ 10 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 700 ਕੇਂਦਰਾਂ ਵਿੱਚ ਪਹਿਲਾਂ ਹੀ ਖੁੱਲ੍ਹੇ- ਹਵਾਦਾਰ ਕਮਰੇ, ਰਸੋਈਆਂ, ਬੱਚਿਆਂ ਦੇ ਪਖ਼ਾਨੇ, ਵਾਲ ਪੇਂਟਿੰਗਾਂ ਅਤੇ ਆਧੁਨਿਕ ਫਰਨੀਚਰ ਨਾਲ ਤਿਆਰ ਹਨ। ਬਾਕੀ 300 ਕੇਂਦਰ ਵੀ ਜਲਦ ਹੀ ਪੂਰੇ ਹੋ ਜਾਣਗੇ।”

ਅਖ਼ੀਰ ਵਿੱਚ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਸਾਡੇ ਬੱਚਿਆਂ ਲਈ ਇੱਕ ਸੁਰੱਖਿਅਤ ਅਤੇ ਉੱਜਵਲ ਭਵਿੱਖ ਯਕੀਨੀ ਬਣਾਉਣ ਲਈ ਸਿੱਖਿਆ, ਪੋਸ਼ਣ ਅਤੇ ਸੁਰੱਖਿਆ ਦੇ ਖੇਤਰਾਂ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ।”

WhiteWhiteWhite

Tags: BREAKING NEWSBreaking news in PunjabiPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

by Jaspreet Kaur
March 11, 2026
0

Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ - ਜੰਗ ਪ੍ਰਭਾਵਿਤ ਦੇਸ਼ਾਂ ਵਿੱਚ ਫਸੇ ਲੋਕਾਂ ਦੀ ਮਦਦ ਲਈ...

PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

by Jaspreet Kaur
March 11, 2026
0

PU ਦੇ ਲਾਅ ਆਡੀਟੋਰੀਅਮ 'ਚ "ਗੱਲ ਪੰਜਾਬ ਦੀ" ਓਰੀਐਂਟੇਸ਼ਨ ਸੰਮੇਲਨ - ਕਰਨੈਲ ਸਿੰਘ ਪੀਰ ਮੁਹੰਮਦ ਨੇ ਕਈ ਨੁਕਤੇ ਕੀਤੇ ਸਾਂਝੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

Punjab Transfer : ਪੰਜਾਬ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ – ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ

by Jaspreet Kaur
March 11, 2026
0

Punjab Transfer : ਪੰਜਾਬ 'ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! ਆਈ.ਪੀ.ਐਸ - ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 11 ਮਾਰਚ (ਵਿਸ਼ਵ ਵਾਰਤਾ) –...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 