Punjab ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਵੱਡੀ ਸੌਗਾਤ
– ‘ਪੰਜਾਬ ਉਦਯੋਗ ਕ੍ਰਾਂਤੀ’ ਤਹਿਤ Fast Track Punjab ਪੋਰਟਲ ਲਾਂਚ
-ਉਦਯੋਗਪਤੀਆਂ ਦੀ ਕਾਗ਼ਜੀ ਤੇ ਦਫ਼ਤਰੀ ਖੱਜਲ ਖੁਆਰੀ ਹੋਵੇਗੀ ਖ਼ਤਮ

ਚੰਡੀਗੜ੍ਹ, 10 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਨੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਵੱਡੀਆਂ ਕੰਪਨੀਆਂ ਨੂੰ ਲਿਆਉਣ ਲਈ ਸਰਕਾਰੀ ‘ਫਾਸਟ ਟਰੈਕ ਪੰਜਾਬ’ ਪੋਰਟਲ ਲਾਂਚ ਕੀਤਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ, ਉਦਯੋਗ ਨਾਲ ਸਬੰਧਤ ਸਾਰੀਆਂ ਪ੍ਰਵਾਨਗੀਆਂ 45 ਦਿਨਾਂ ਵਿੱਚ ਉਪਲਬਧ ਹੋਣਗੀਆਂ। ਇਹ ਅਰਜ਼ੀ ਕਿਤੋਂ ਵੀ ਦਿੱਤੀ ਜਾ ਸਕਦੀ ਹੈ। ਸਰਕਾਰੀ ਦਫ਼ਤਰਾਂ ‘ਚ ਖੱਜਲ ਖੁਆਰੀ ਖਤਮ ਹੋ ਜਾਵੇਗੀ।
ਦੱਸ ਦਈਏ ਕਿ ਮਾਨ ਸਰਕਾਰ ਦੁਆਰਾ ਪੰਜਾਬ ‘ਚ ਨਿਵੇਸ਼ ਕਰਨ ਲਈ ਉਦਯੋਗਪਤੀਆਂ ਨੂੰ ਬਿਹਤਰ ਤੇ ਆਸਾਨ ਸਿਸਟਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਦਯੋਗਿਕ ਯੂਨਿਟ ਸਥਾਪਿਤ ਕਰਨ ਲਈ ਹੁਣ ਦਫ਼ਤਰੀ ਖੱਜਲ ਖੁਆਰੀ ਤੋਂ ਨਿਜਾਤ ਮਿਲੇਗੀ ਤੇ ਸਾਰੀਆਂ ਮਨਜ਼ੂਰੀਆਂ ਬੇਹੱਦ ਘੱਟ ਸਮੇਂ ਤੇ ਆਨਲਾਈਨ ਪ੍ਰਕਿਰਿਆ ਜ਼ਰੀਏ ਮਿਲਿਆ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ, “ਇਹ ਸੁਧਾਰ ਸਾਡੀਆਂ ਕੋਸ਼ਿਸ਼ਾਂ ਦਾ ਅੰਤ ਨਹੀਂ ਸਗੋਂ ਇਕ ਲਹਿਰ ਦੀ ਸ਼ੁਰੂਆਤ ਹੈ, ਇਕ ਅਜਿਹੀ ਲਹਿਰ, ਜਿੱਥੇ ਕਾਰੋਬਾਰ ਕਰਨ ਵਿੱਚ ਸੌਖ ਇਕ ਨਾਅਰੇ ਦੀ ਥਾਂ ਸੱਭਿਆਚਾਰ ਦਾ ਪ੍ਰਤੀਕ ਬਣਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਅਤੇ ਸੂਰਮਿਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਉਭਾਰ ਦੀ ਅਗਵਾਈ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਹਰੇਕ ਨਿਵੇਸ਼ਕ ਲਈ ਇਕ ਦਲੇਰਾਨਾ ਐਲਾਨ ਹੈ ਕਿ ਪੰਜਾਬ ਆਪਣੀਆਂ ਸ਼ਰਤਾਂ ’ਤੇ ਪੂਰੀ ਵਚਨਬੱਧਤਾ ਨਾਲ ਕਾਰੋਬਾਰ ਲਈ ਖੁੱਲ੍ਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਾਸਟਟਰੈਕ ਪੰਜਾਬ ਪੋਰਟਲ ਇਕ ਤਕਨੀਕੀ ਅਪਗ੍ਰੇਡ ਤੋਂ ਵਧ ਕੇ ਨਵੇਂ ਸਿਰੇ ਤੋਂ ਵਿਉਂਤੇ ਉਦਯੋਗਿਕ ਸ਼ਾਸਨ ਮਾਡਲ ਦੀ ਰੀੜ੍ਹ ਦੀ ਹੱਡੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















