Punjab: ਪੰਜਾਬ ਸਰਕਾਰ ਦੀ ਅੱਜ ਆੜ੍ਹਤੀ ਐਸੋਸੀਏਸ਼ਨ ਨਾਲ ਮਹੱਤਵਪੂਰਨ ਮੀਟਿੰਗ ਅੱਜ
– ਆੜ੍ਹਤੀਆਂ ਨਾਲ ਸੰਬੰਧਿਤ ਮੁੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਹੋਣ ਦੀ ਸੰਭਾਵਨਾ
ਚੰਡੀਗੜ੍ਹ, 8 ਅਪ੍ਰੈਲ 2026 – ਆੜ੍ਹਤੀ ਐਸੋਸੀਏਸ਼ਨ ਅੱਜ ਸਵੇਰੇ 11 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕਰੇਗੀ। ਇਸ ਮੀਟਿੰਗ ਵਿੱਚ ਆੜ੍ਹਤੀਆਂ ਨਾਲ ਸੰਬੰਧਿਤ ਮੁੱਖ ਮੁੱਦਿਆਂ ਅਤੇ ਮੰਗਾਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਇਸ ਵੇਲੇ ਆੜ੍ਹਤੀਆਂ ਦੀ ਹੜਤਾਲ ਚੱਲ ਰਹੀ ਹੈ। ਵੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਵੱਲੋਂ ਕਣਕ ਦੀ ਖਰੀਦ ਦਾ ਬਾਈਕਾਟ ਜਾਰੀ ਹੈ। ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਅਤੇ ਜਨਰਲ ਸਕੱਤਰ ਯਾਦਵਿੰਦਰ ਸਿੰਘ ਲਿਬੜਾ ਨੇ ਕਿਹਾ ਜਦੋਂ ਤੱਕ ਪੰਜਾਬ ਸਰਕਾਰ ਆੜ੍ਹਤੀਆਂ ਦਾ ਬਣਦਾ ਢਾਈ ਫੀਸਦੀ ਆੜ੍ਹਤ ਦੇਣ ਦਾ ਐਲਾਨ ਨਹੀਂ ਕਰਦੀ ਉਦੋਂ ਤੱਕ ਪੰਜਾਬ ਦੀਆਂ ਮੰਡੀਆਂ ਵਿਚ ਸਮੁੱਚੇ ਆੜ੍ਹਤੀ ਹੜਤਾਲ ਜਾਰੀ ਰੱਖਣਗੇ। ਜਿਸ ਤੋਂ ਬਾਅਦ ਅੱਜ ਸਰਕਾਰ ਵੱਲੋਂ ਆੜ੍ਹਤੀ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਜਾਵੇਗੀ।
ਪੰਜਾਬ ‘ਚ ਕਣਕ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਪ੍ਰੈਲ 2026 ਤੋਂ ਸ਼ੁਰੂ ਹੋ ਗਿਆ ਹੈ। ਪੰਜਾਬ ਭਰ ਦੀਆਂ ਮੰਡੀਆਂ ‘ਚ ਜਿਵੇਂ-ਜਿਵੇਂ ਅਪ੍ਰੈਲ ਦਾ ਮਹੀਨਾ ਲੰਘ ਰਿਹਾ ਹੈ ਫਸਲ ਆਉਣ ਲੱਗੀ ਹੈ। ਪਰ ਇਸ ਵੇਲੇ ਆੜ੍ਹਤੀਆਂ ਦੀ ਹੜਤਾਲ ਕਾਰਨ ਕਈ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਪ੍ਰਭਾਵਿਤ ਹੋਣ ਦੇ ਸੰਕੇਤ ਮਿਲ ਰਹੇ ਹਨ। ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਤੱਕ ਕਣਕ ਦੀ ਖਰੀਦ ਦੇ ਬਾਈਕਾਟ ਦਾ ਐਲਾਨ ਕੀਤਾ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























