• Latest
  • Trending
PUNJAB GOVT ਵਪਾਰੀਆਂ ਦੇ ਮੁੱਦਿਆਂ ਦੇ ਹੱਲ ਲਈ ਤਿੰਨ-ਪੱਧਰੀ ਪੰਜਾਬ ਰਾਜ ਵਪਾਰੀ ਕਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ: ਹਰਪਾਲ ਸਿੰਘ ਚੀਮਾ

PUNJAB GOVT ਵਪਾਰੀਆਂ ਦੇ ਮੁੱਦਿਆਂ ਦੇ ਹੱਲ ਲਈ ਤਿੰਨ-ਪੱਧਰੀ ਪੰਜਾਬ ਰਾਜ ਵਪਾਰੀ ਕਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ: ਹਰਪਾਲ ਸਿੰਘ ਚੀਮਾ

9 months ago
ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

32 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

1 hour ago
Punjab: ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ

Punjab: ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ

1 hour ago
ਨੇਪਾਲ ‘ਚ ਵੱਡਾ ਹਾਦਸਾ: ਐਵਰੈਸਟ ਖੇਤਰ ‘ਚ ਦੋ ਹੈਲੀਕਾਪਟਰ ਟਕਰਾਏ

ਨੇਪਾਲ ‘ਚ ਵੱਡਾ ਹਾਦਸਾ: ਐਵਰੈਸਟ ਖੇਤਰ ‘ਚ ਦੋ ਹੈਲੀਕਾਪਟਰ ਟਕਰਾਏ

1 hour ago
Punjab: 25000 ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Punjab: 25000 ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2 hours ago
Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

3 hours ago
Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

3 hours ago
Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ

Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ

4 hours ago
Cricket: ਇੱਕ ਵਾਰ ਫੇਰ ਮੈਦਾਨ ‘ਤੇ ਦਿਖੇਗੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ

Cricket: ਇੱਕ ਵਾਰ ਫੇਰ ਮੈਦਾਨ ‘ਤੇ ਦਿਖੇਗੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ

4 hours ago
Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

5 hours ago
Hindi News
English News
Tuesday, November 3, 2026
No Result
View All Result
30 °c
Chandigarh
24 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB GOVT ਵਪਾਰੀਆਂ ਦੇ ਮੁੱਦਿਆਂ ਦੇ ਹੱਲ ਲਈ ਤਿੰਨ-ਪੱਧਰੀ ਪੰਜਾਬ ਰਾਜ ਵਪਾਰੀ ਕਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ: ਹਰਪਾਲ ਸਿੰਘ ਚੀਮਾ

ਸੂਬੇ ਭਰ ਵਿੱਚ 10 ਅਤੇ 11 ਫਰਵਰੀ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵਿਸ਼ੇਸ਼ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ: ਹਰਪਾਲ ਸਿੰਘ ਚੀਮਾ

February 4, 2026
in ਖਬਰਾਂ, ਪੰਜਾਬ

ਜ਼ਿਲ੍ਹਾ ਵਪਾਰ ਕਮੇਟੀਆਂ ਨੂੰ ਪੰਜਾਬ ਭਰ ਦੇ ਵਪਾਰੀਆਂ ਨਾਲ ਸਰਗਰਮੀ ਨਾਲ ਜੁੜਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਵਪਾਰ ਨਾਲ ਸਬੰਧਤ ਗੁੰਜਲਦਾਰ ਮੁੱਦੇ ਜਲਦ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਕੋਲ ਭੇਜੇ ਜਾਣ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ਪੰਜਾਬ ਰਾਜ ਵਪਾਰੀ ਕਮਿਸ਼ਨ ਨਾਲ ਉੱਚ-ਪੱਧਰੀ ਮੀਟਿੰਗ

ਚੰਡੀਗੜ੍ਹ, 4 ਫਰਵਰੀ 2026 ( ਵਿਸ਼ਵ ਵਾਰਤਾ );- ਸੂਬੇ ਭਰ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀਐਸਟੀਸੀ) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਭਵਨ ਵਿਖੇ ਹੋਈ ਇਹ ਮੀਟਿੰਗ ਵਪਾਰੀ ਭਾਈਚਾਰੇ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ, ਸ਼ਿਕਾਇਤ ਨਿਵਾਰਨ ਵਿਧੀਆਂ ਨੂੰ ਬਿਹਤਰ ਬਣਾਉਣ ਅਤੇ ਜ਼ਿਲ੍ਹਾ ਪੱਧਰ ‘ਤੇ ਤਕਨੀਕੀ ਸਮਰੱਥਾ ਵਧਾਉਣ ‘ਤੇ ਕੇਂਦ੍ਰਿਤ ਰਹੀ।

ਪੀਐਸਟੀਸੀ ਦੇ ਚੇਅਰਮੈਨ ਵਜੋਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡਾ ਉਦੇਸ਼ ਇੱਕ ਮਜ਼ਬੂਤ ਤਿੰਨ-ਪੱਧਰੀ ਪ੍ਰਣਾਲੀ ਸਥਾਪਤ ਕਰਨਾ ਹੈ ਜੋ ਵਪਾਰੀ ਭਾਈਚਾਰੇ ਨੂੰ ਸਿੱਧੇ ਤੌਰ ‘ਤੇ ਪ੍ਰਸ਼ਾਸਨ ਨਾਲ ਜੋੜਦੀ ਹੈ, ਤਾਂ ਜੋ ਪੰਜਾਬ ਦੇ ਹਰ ਵਪਾਰੀ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦਾ ਪਤਾ ਲਗਾ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਵਪਾਰ ਕਮੇਟੀ ਦੇ ਚੇਅਰਮੈਨਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਵਪਾਰੀਆਂ ਨਾਲ ਸਰਗਰਮੀ ਨਾਲ ਜੁੜਨ ਅਤੇ ਜ਼ਮੀਨੀ ਪੱਧਰ ਦੇ ਮੁੱਦਿਆਂ ‘ਤੇ ਫੀਡਬੈਕ ਲੈਣ। ਉਨ੍ਹਾਂ ਨੇ ਸਥਾਨਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ 10 ਅਤੇ 11 ਫਰਵਰੀ ਨੂੰ ਵਿਸ਼ੇਸ਼ ਜ਼ਿਲ੍ਹਾ ਪੱਧਰੀ ਕੈਂਪ ਲਗਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਵਪਾਰ ਕਮੇਟੀ ਦੇ ਚੇਅਰਮੈਨਾਂ ਨੂੰ ਵਪਾਰੀਆਂ ਤੱਕ ਸਰਗਰਮੀ ਨਾਲ ਪਹੁੰਚ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਮਝਣਾ ਚਾਹੀਦਾ ਹੈ।

ਵਿੱਤ ਮੰਤਰੀ ਨੇ ਅੱਗੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ‘ਤੇ ਹੱਲ ਨਾਲ ਹੋਣ ਵਾਲੇ ਮੁੱਦਿਆਂ ਨੂੰ ਯੋਜਨਾਬੱਧ ਢੰਗ ਨਾਲ ਦਸਤਾਵੇਜ਼ੀ ਰੂਪ ਵਿੱਚ ਦਰਜ ਕੀਤਾ ਜਾਵੇ ਅਤੇ ਜਲਦ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਨੂੰ ਭੇਜਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਰਾਜ ਪੱਧਰੀ ਕਾਰਵਾਈ ਦੀ ਲੋੜ ਵਾਲੇ ਗੁੰਝਲਦਾਰ ਮਾਮਲੇ ਜਾਂ ਫੀਡਬੈਕ ਨੂੰ ਸਹੀ ਢੰਗ ਨਾਲ ਸੂਚੀਬੱਧ ਕਰਕੇ ਕਮਿਸ਼ਨ ਨਾਲ ਸਾਂਝਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪ੍ਰਭਾਵੀ ਅਤੇ ਸਮਾਂਬੱਧ ਹੱਲ ਯਕੀਨੀ ਬਣਾਏ ਜਾ ਸਕਣ।

ਇਸ ਮੀਟਿੰਗ ਵਿੱਚ ਪੀਐਸਟੀਸੀ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ, ਵਿੱਤੀ ਕਮਿਸ਼ਨਰ ਕਰ ਅਜੀਤ ਬਾਲਾਜੀ ਜੋਸ਼ੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਸ਼ਾਮਲ ਹੋਏ। ਇਸ ਵਿਚਾਰ-ਵਟਾਂਦਰੇ ਦੌਰਾਨ ਵਪਾਰ ਕਮੇਟੀਆਂ ਦੇ ਤਕਨੀਕੀ ਸਸ਼ਕਤੀਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਵਿੱਤੀ ਕਮਿਸ਼ਨਰ ਕਰ ਅਜੀਤ ਬਾਲਾਜੀ ਜੋਸ਼ੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜੀਐਸਟੀ ਫਾਈਲ ਕਰਨ ਨਾਲ ਸਬੰਧਤ ਮੁੱਖ ਤਕਨੀਕੀ ਪਹਿਲੂਆਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ, ਜਿਸਦਾ ਉਦੇਸ਼ ਜ਼ਿਲ੍ਹਾ ਕਮੇਟੀ ਮੈਂਬਰਾਂ ਨੂੰ ਰੈਗੂਲੇਟਰੀ ਜ਼ਰੂਰਤਾਂ ਦੀ ਪਾਲਣਾ ਕਰਨ ਵਿੱਚ ਵਪਾਰੀਆਂ ਦੀ ਸਹਾਇਤਾ ਲਈ ਜ਼ਰੂਰੀ ਜਾਣਕਾਰੀ ਨਾਲ ਲੈਸ ਕਰਨਾ ਹੈ।

ਇਸ ਪਹਿਲਕਦਮੀ ਦੇ ਪਿੱਛੇ ਵਿਆਪਕ ਦ੍ਰਿਸ਼ਟੀਕੋਣ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਤਿੰਨ-ਪੱਧਰੀ ਪ੍ਰਣਾਲੀ ਪੰਜਾਬ ਵਿੱਚ ਵਪਾਰ ਲਈ ਇੱਕ ਸਹਿਜ ਅਤੇ ਜਵਾਬਦੇਹ ਵਾਤਾਵਰਣ ਸਿਰਜਣ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਣਾਲੀ ਦਾ ਮੁੱਖ ਉਦੇਸ਼ ਹਰੇਕ ਵਪਾਰੀ ਦੀ ਮੁਸ਼ਕਿਲ ਸੁਣਨਾ ਅਤੇ ਉਸ ‘ਤੇ ਸਮੇਂ ਸਿਰ ਕਾਰਵਾਈ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਪੱਧਰੀ ਪਹੁੰਚ ਅਤੇ ਰਾਜ ਪੱਧਰ ‘ਤੇ ਮਜ਼ਬੂਤ ਨੀਤੀ ਰਾਹੀਂ ਇੱਕ ਪਾਰਦਰਸ਼ੀ ਅਤੇ ਕਾਰੋਬਾਰ-ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।

Tags: BREAKING NEWSBreaking news in PunjabiLatest Punjab news in PunjabiPUNJAB GOVTtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

by Jaspreet Kaur
November 3, 2026
0

ਪੰਜ ਤੱਤਾਂ 'ਚ ਵਿਲੀਨ ਹੋਏ ਦਿਵਿਤ ਔਲਖ - ਅੰਤਿਮ ਸਸਕਾਰ ਮੌਕੇ ਪੰਜਾਬੀ ਕਲਾਕਾਰਾਂ ਸਮੇਤ ਪਹੁੰਚੀਆਂ ਉੱਘੀਆਂ ਸਖਸ਼ੀਅਤਾਂ ਜਲੰਧਰ, 3 ਨਵੰਬਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 3, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

Punjab: ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ

Punjab: ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ

by Ranjit Singh
November 3, 2026
0

Punjab: ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ ਲੁਧਿਆਣਾ, 3 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ...

ਨੇਪਾਲ ‘ਚ ਵੱਡਾ ਹਾਦਸਾ: ਐਵਰੈਸਟ ਖੇਤਰ ‘ਚ ਦੋ ਹੈਲੀਕਾਪਟਰ ਟਕਰਾਏ

ਨੇਪਾਲ ‘ਚ ਵੱਡਾ ਹਾਦਸਾ: ਐਵਰੈਸਟ ਖੇਤਰ ‘ਚ ਦੋ ਹੈਲੀਕਾਪਟਰ ਟਕਰਾਏ

by Jaspreet Kaur
November 3, 2026
0

ਨੇਪਾਲ 'ਚ ਵੱਡਾ ਹਾਦਸਾ: ਐਵਰੈਸਟ ਖੇਤਰ 'ਚ ਦੋ ਹੈਲੀਕਾਪਟਰ ਟਕਰਾਏ - 1 ਭਾਰਤੀ ਦੀ ਮੌਤ, 1 ਗੰਭੀਰ ਜ਼ਖ਼ਮੀ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

by Jaspreet Kaur
November 3, 2026
0

ਪੰਜ ਤੱਤਾਂ 'ਚ ਵਿਲੀਨ ਹੋਏ ਦਿਵਿਤ ਔਲਖ - ਅੰਤਿਮ ਸਸਕਾਰ ਮੌਕੇ ਪੰਜਾਬੀ ਕਲਾਕਾਰਾਂ ਸਮੇਤ ਪਹੁੰਚੀਆਂ ਉੱਘੀਆਂ ਸਖਸ਼ੀਅਤਾਂ ਜਲੰਧਰ, 3 ਨਵੰਬਰ...

Most Popular

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

by Ranjit Singh
4 weeks ago
0

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ - BCCI ਦੀ ਰਿਵਿਊ ਮੀਟਿੰਗ ਤੋਂ ਬਾਅਦ ਲਿਆ ਫੈਸਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 