Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ
ਸ੍ਰੀ ਅਨੰਦਪੁਰ ਸਾਹਿਬ, 10 ਮਈ 2026 (ਵਿਸ਼ਵ ਵਾਰਤਾ): ਨੂਰਪੁਰ ਬੇਦੀ ‘ਚ ਅੱਜ ਦੇਰ ਸ਼ਾਮ ਇਕ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ। ਇੱਕ ਸ਼ੋ ਰੂਮ ਅੱਗੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਚਲਾਈਆਂ ਗੋਲੀਆਂ ‘ਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਹਰਮੋਲ ਸਿੰਘ (25) ਪੁੱਤਰ ਜਸਵੀਰ ਸਿੰਘ ਪਿੰਡ ਸ਼ਾਹਪੁਰ ਬੇਲਾ ਦੱਸਿਆ ਗਿਆ ਹੈ। ਪਤਾ ਲੱਗਾ ਹੈ ਕਿ ਗੋਲੀ ਦਾ ਸ਼ਿਕਾਰ ਹੋਇਆ ਨੌਜਵਾਨ ਆਪਣੇ ਇੱਕ ਸਾਥੀ ਨਾਲ ਆਜਮਪਰ ਨਜਦੀਕ ਭੁੱਲਰ ਇਲੈਕਟਰੋਨਿਕ੍ਸ ਸ਼ੋਰੂਮ ਤੋਂ ਸਮਾਨ ਲੈ ਕੇ ਨਿਕਲੇ ਸਨ ਕਿ ਸੜਕ ਤੇ ਖੜੇ ਕੁਝ ਅਣਪਛਾਤੇ ਨੌਜਵਾਨਾਂ ਨੇ ਉਕਤ ਨੌਜਵਾਨ ਤੇ ਗੋਲੀਆਂ ਚਲਾ ਦਿੱਤੀਆਂ! ਜਿਸ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਸਿੰਘਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ!
ਇਸ ਸਬੰਧੀ ਨੂਰਪੁਰ ਬੇਦੀ ਪੁਲਿਸ ਥਾਣੇ ਦੇ ਐਸਐਚਓ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਤੇ ਜਾ ਕੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਏ ਹਨ। ਉਹਨਾਂ ਕਿਹਾ ਕਿ ਗੋਲੀ ਦਾ ਸ਼ਿਕਾਰ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ!























