Punjab : ਕੈਬਨਿਟ ਮੰਤਰੀ ਹਰਭਜਨ ਸਿੰਘ ETO ਦਾ ਕਾਫਲਾ ਹਾਦਸਾਗ੍ਰਸਤ
– 4 ਪੁਲਿਸ ਕਰਮਚਾਰੀ ਹੋਏ ਜ਼ਖਮੀ
ਗੁਰਦਾਸਪੁਰ, 15 ਅਕਤੂਬਰ, 2025 (ਵਿਸ਼ਵ ਵਾਰਤਾ): ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਕਾਫਲਾ ਗੁਰਦਾਸਪੁਰ ‘ਚ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਚਾਰ ਸੁਰੱਖਿਆ ਕਰਮੀਆਂ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕਲਾਨੌਰ ਨੇੜੇ ਵਾਪਰਿਆ। ਕੈਬਨਿਟ ਮੰਤਰੀ ਹਰਭਜਨ ਸਿੰਘ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੇ ਚੈਕ ਵੰਡਣ ਆਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























