• Latest
  • Trending
Punjab: ਹਰਚੰਦ ਸਿੰਘ ਬਰਸਟ ਨੂੰ ਲਗਾਇਆ ‘ਕੌਸਾਂਬ’ ਦਾ ਚੇਅਰਮੈਨ

Punjab: ਹਰਚੰਦ ਸਿੰਘ ਬਰਸਟ ਨੂੰ ਲਗਾਇਆ ‘ਕੌਸਾਂਬ’ ਦਾ ਚੇਅਰਮੈਨ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

19 minutes ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

50 minutes ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

56 minutes ago
 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

1 hour ago
ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

2 hours ago
ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

2 hours ago
ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

2 hours ago
ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

2 hours ago
9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

2 hours ago
ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

3 hours ago
ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

3 hours ago
ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

4 hours ago
Hindi News
English News
Friday, October 9, 2026
No Result
View All Result
27 °c
Chandigarh
26 ° Sat
26 ° Sun
26 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹਰਚੰਦ ਸਿੰਘ ਬਰਸਟ ਨੂੰ ਲਗਾਇਆ ‘ਕੌਸਾਂਬ’ ਦਾ ਚੇਅਰਮੈਨ

November 30, 2024
in ਪੰਜਾਬ
Punjab: ਹਰਚੰਦ ਸਿੰਘ ਬਰਸਟ ਨੂੰ ਲਗਾਇਆ ‘ਕੌਸਾਂਬ’ ਦਾ ਚੇਅਰਮੈਨ

Punjab ਹਰਚੰਦ ਸਿੰਘ ਬਰਸਟ ਨੂੰ ਲਗਾਇਆ ‘ਕੌਸਾਂਬ’ ਦਾ ਚੇਅਰਮੈਨ
-ਨੈਸ਼ਨਲ ਕੌਂਸਲ ਆਫ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਮੈਨੇਜਿੰਗ ਡਾਇਰੈਕਟਰ ਡਾ. ਜੇ.ਐਸ. ਯਾਦਵ ਨੇ ਕੀਤਾ ਐਲਾਨ
-ਪੂਰੇ ਭਾਰਤ ਵਿੱਚ ਮੰਡੀਕਰਣ ਸਿਸਟਮ ਨੂੰ ਅਪਗਰੇਡ ਕਰਕੇ ਹਰ ਵਰਗ ਦੇ ਫਾਇਦੇ ਲਈ ਕਰਾਂਗੇ ਕਾਰਜ – ਬਰਸਟ

ਚੰਡੀਗੜ੍ਹ, 30 ਨਵੰਬਰ, 2024 ( ) – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਦੇ ਮੰਡੀਕਰਣ ਸਿਸਟਮ ਲਈ ਕੀਤੇ ਜਾ ਰਹੇ ਮਿਸਾਲੀ ਕਾਰਜਾਂ ਦੇ ਚਲਦਿਆਂ ਉਨ੍ਹਾਂ ਨੂੰ ਨੈਸ਼ਨਲ ਕੌਂਸਲ ਆਫ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ), ਨਵੀਂ ਦਿੱਲੀ ਦਾ ਚੇਅਰਮੈਨ ਲਗਾਇਆ ਗਿਆ ਹੈ। ਇਸਦਾ ਐਲਾਣ ਅੱਜ ਕੌਸਾਂਬ ਦੇ ਮੈਨੇਜਿੰਗ ਡਾਇਰੈਕਟਰ ਡਾ. ਜੇ. ਐਸ. ਯਾਦਵ ਵੱਲੋਂ ਕਿਸਾਨ ਭਵਨ ਵਿਖੇ ਆਯੋਜਿਤ ਸਮਾਗਮ ਦੇ ਦੌਰਾਨ ਕੀਤਾ ਗਿਆ। ਸ. ਹਰਚੰਦ ਸਿੰਘ ਬਰਸਟ ਕੌਸਾਂਬ ਦੇ 21ਵੇਂ ਚੇਅਰਮੈਨ ਬਣੇ ਹਨ। ਇਸ ਦੌਰਾਨ ਆਦਿਤਯ ਦੇਵੀਲਾਲ ਚੌਟਾਲਾ, ਵਿਧਾਇਕ ਡੱਬਵਾਲੀ, ਹਰਿਆਣਾ ਅਤੇ ਸਾਬਕਾ ਚੇਅਰਮੈਨ ਕੌਸਾਂਬ ਵੱਲੋਂ ਹਰਚੰਦ ਸਿੰਘ ਬਰਸਟ ਨੂੰ ਰਸਮੀ ਤੌਰ ਤੇ ਕੌਸਾਂਬ ਦੀ ਵਾਗਡੌਰ ਸੌਂਪੀ ਗਈ। ਇਸ ਮੌਕੇ  ਬਰਸਟ ਨੇ ਡਾ. ਜੇ. ਐਸ. ਯਾਦਵ ਸਮੇਤ ਕੌਸਾਂਬ ਦੇ ਸਮੂਹ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਵਾਇਆ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਂਗੇ।
ਬਰਸਟ ਨੇ ਕਿਹਾ ਕਿ ਕਿਸਾਨ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦੀ ਪੈਦਾਵਾਰ ਕਰਕੇ ਸਾਰੀਆਂ ਦਾ ਪੇਟ ਭਰਦੇ ਹਨ, ਇਸ ਲਈ ਉਨ੍ਹਾਂ ਨੂੰ ਅੰਨਦਾਤਾ ਕਿਹਾ ਜਾਂਦਾ ਹੈ। ਵੱਖ-ਵੱਖ ਪ੍ਰਕਾਰ ਦੀਆਂ ਸਬਜੀਆਂ, ਫਲਾਂ ਸਮੇਤ ਅਨਾਜ ਦੀ ਪੈਦਾਵਾਰ ਕਿਸਾਨਾਂ ਵੱਲੋਂ ਕੀਤੀ ਜਾਂਦੀ ਹੈ। ਕਿਸਾਨ ਦੀ ਉਪਜ ਤੋਂ ਲੈ ਕੇ ਫਸਲ ਦੇ ਮੰਡੀ ਵਿੱਚ ਆਉਣਾ ਅਤੇ ਕੰਜੀਯੂਮਰ ਦੇ ਘਰ ਤੱਕ ਪਹੁੰਚਾਉਣ ਦਾ ਕੰਮ ਨਰੋਏ ਢੰਗ ਨਾਲ ਹੋਣਾ ਬਹੁਤ ਜਰੂਰੀ ਹੈ। ਅੱਜ ਸਾਰਿਆਂ ਦੇ ਖਾਣ-ਪੀਣ ਦਾ ਢੰਗ ਬਦਲ ਰਿਹਾ ਹੈ, ਇਸ ਲਈ ਅਧੁਨਿਕੀਕਰਨ ਦੀ ਬੇਹਦ ਜਰੂਰਤ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੇ ਭਾਰਤ ਦੇ ਮੰਡੀ ਸਿਸਟਮ ਨੂੰ ਇੱਕ ਮਾਲਾ ਵਿੱਚ ਪਿਰੋਣਾ ਜਰੂਰੀ ਹੈ ਅਤੇ ਅਸੀਂ ਭਾਰਤ ਵਿੱਚ ਮੰਡੀਕਰਣ ਸਿਸਟਮ ਨੂੰ ਅਪਗਰੇਡ ਕਰਕੇ ਚੰਗੇ ਢੰਗ ਨਾਲ ਚਲਾਵਾਂਗੇ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਵਪਾਰੀਆਂ ਸਮੇਤ ਸਾਰੇ ਵਰਗਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਮੂਚੇ ਭਾਰਤ ਵਿੱਚ ਮੰਡੀ ਸਿਸਟਮ ਨੂੰ ਆਧੁਨਿਕ ਤਕਨੀਕਾਂ ਰਾਹੀਂ ਇੰਪਰੂਵ ਕਰਕੇ ਲੋਕਾਂ ਦੇ ਭਲੇ ਲਏ ਕਾਰਜ ਕਰਨ ਲਈ ਨਵੇਂ ਉਪਰਾਲੇ ਕੀਤੇ ਜਾਣਗੇ, ਇਸਦੇ ਲਈ ਅਸੀਂ ਸਾਰੇ ਇੱਕ ਜੁੱਟ ਹੋ ਕੇ ਕਾਰਜ ਕਰਾਂਗੇ, ਤਾਂਕਿ ਇਸਦਾ ਹਰ ਵਰਗ ਨੂੰ ਲਾਭ ਮਿਲ ਸਕੇ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਜਿਣਸਾ ਦੇ ਬਿਹਤਰ ਮੰਡੀਕਰਣ ਲਈ ਅਜੌਕੇ ਸਮੇਂ ਰਾਜਾਂ ਦਾ ਆਪਸੀ ਤਾਲਮੇਲ ਲਾਜਮੀ ਹੈ। ਕਿਉਂਕਿ ਕਈ ਖੇਤੀਬਾੜੀ ਜਿਣਸਾ ਅਜਿਹੀਆਂ ਹਨ, ਜੋ ਇਕ ਰਾਜ ਵਿੱਚ ਬਹੁਤ ਮਾਤਰਾ ਵਿੱਚ ਪੈਦਾ ਹੁੰਦੀਆਂ ਹਨ, ਜਦਕਿ ਦੂਜੇ ਰਾਜਾਂ ਵਿੱਚ ਨਾ-ਮਾਤਰ ਹੁੰਦੀਆਂ ਹਨ। ਜਿਵੇਂ ਕਿ ਪੰਜਾਬ ਦਾ ਕਿੰਨੂ, ਆਲੂ, ਮਟਰ ਆਦਿ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਜਾਂਦਾ ਹੈ। ਸੋ ਹੋਰਨਾਂ ਰਾਜਾਂ ਵਿੱਚ ਇਹਨਾਂ ਜਿਣਸਾਂ ਦੇ ਵਧੇਰੇ ਮੁੱਲ ਮਿਲ ਸਕਦੇ ਹਨ। ਕੌਸਾਂਬ ਵੱਲੋਂ ਅਜਿਹੇ ਉਪਰਾਲੇ ਕੀਤੇ ਜਾਣਗੇ ਕਿ ਵੱਖ-ਵੱਖ ਰਾਜਾਂ ਵਿੱਚ ਅਜਿਹਾ ਸਿਸਟਮ ਵਿਕਸਤ ਕੀਤਾ ਜਾਵੇ, ਜਿਸ ਰਾਹੀਂ ਪੰਜਾਬ ਦਾ ਕਿਸਾਨ ਸਿੱਧੇ ਤੌਰ ਤੇ ਦੂਜੇ ਰਾਜਾਂ ਵਿੱਚ ਆਪਣੀ ਫਸਲ ਨੂੰ ਵੇਚ ਸਕੇ। ਇਸਦੇ ਨਾਲ ਹੀ ਆਰਗੈਨਿਕ ਉਤਪਾਦਾਂ ਦੇ ਮੰਡੀਕਰਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਖੇਤੀ ਲਈ ਘੱਟ ਰਹੀ ਜਮੀਨ ਅਤੇ ਡਿੱਗ ਰਿਹਾ ਪਾਣੀ ਦਾ ਪੱਧਰ ਚਿੰਤਾ ਦਾ ਵਿਸ਼ਾ ਹੈ। ਕੌਸਾਂਬ ਨਾਲ ਮਿਲ ਕੇ ਵੰਜਰ ਜਮੀਨ ਨੂੰ ਵਾਹੀ ਯੋਗ ਬਣਾਉਣ ਅਤੇ ਪਾਣੀ ਦੇ ਪੱਧਰ ਨੂੰ ਠੀਕ ਰੱਖਣ ਸਬੰਧੀ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਅੰਦਰ ਖੇਤੀਬਾੜੀ ਜਿਣਸਾਂ ਦੀ ਖਰੀਦ/ਵੇਚ ਨੂੰ ਰੈਗੂਲੇਟ ਕੀਤਾ ਜਾਂਦਾ ਹੈ ਅਤੇ ਖੇਤੀਬਾੜੀ ਦਾ ਆਧੁਨਿਕ ਮੰਡੀਕਰਣ ਸਿਸਟਮ ਤਿਆਰ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿੱਚ 156 ਮਾਰਕਿਟ ਕਮੇਟੀਆਂ ਅਧੀਨ ਲੱਗਭੱਗ 1900 ਪੱਕੀਆਂ ਮੰਡੀਆਂ ਹਨ ਅਤੇ ਸੀਜਨ ਦੌਰਾਨ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆ ਕਰੀਬ 2000 ਆਰਜੀ ਪੱਧਰ ਤੇ ਖਰੀਦ ਕੇਂਦਰ ਵੀ ਖੋਲੇ ਜਾਂਦੇ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਜਿਆਦਾ ਦੂਰ ਨਾ ਜਾਣਾ ਪਵੇ। ਕਿਸਾਨਾਂ ਦੀ ਜਿਣਸ ਸਹੀ ਢੰਗ ਨਾਲ ਮੰਡੀਆਂ ਵਿੱਚ ਪਹੁੰਚੇ, ਇਸਦੇ ਲਈ ਮੰਡੀ ਬੋਰਡ ਵੱਲੋਂ ਕਰੀਬ 64000 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਰਾਜ ਅੰਦਰ ਸਥਾਪਿਤ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦਾ ਸਹੀ ਮੁੱਲ ਦਵਾਉਣ ਲਈ ਮੰਡੀਆਂ ਵਿੱਚ ਖੁੱਲੀ ਬੋਲੀ ਕਰਵਾਈ ਜਾਂਦੀ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਫਸਲਾਂ ਦੀ ਅਦਾਇਗੀ ਵੀ ਸਿੱਧੀ ਉਨ੍ਹਾਂ ਦੇ ਬੈਂਕ ਖਾਤੀਆਂ ਵਿੱਚ ਹੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਮੰਡੀਆਂ ਦੇ ਵਿਕਾਸ ਅਤੇ ਕਿਸਾਨਾਂ ਦੀ ਬਿਹਤਰੀ ਲਈ ਪੰਜਾਬ ਮੰਡੀ ਬੋਰਡ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਦੀਆਂ ਮਾਰਕਿਟ ਕਮੇਟੀਆਂ, ਫੀਲਡ ਦਫ਼ਤਰਾਂ ਅਤੇ ਮੰਡੀਆਂ ਦੇ ਕਵਰ ਸੈੱਡਾਂ ਤੇ ਸੋਲਰ ਸਿਸਟਮ ਲਗਾਉਣ ਦੀ ਸ਼ੁਰੂਆਤ, ਮੰਡੀਆਂ ਵਿੱਚ ਏ.ਟੀ.ਐਮਜ਼ ਲਗਾਉਣਾ, ਮੰਡੀਆਂ ਦੇ ਕਵਰ ਸੈੱਡਾਂ ਨੂੰ ਆਫ਼ ਸੀਜ਼ਨ ਵਿੱਚ ਵਿਆਹ ਸ਼ਾਦੀਆਂ ਤੇ ਹੋਰ ਗਤੀਵਿਧੀਆਂ ਲਈ ਬਹੁਤ ਹੀ ਘੱਟ ਰੇਟਾਂ ਤੇ ਮੁਹੱਇਆ ਕਰਵਾਉਣਾ,ਬਚਿੱਆਂ ਦੇ ਵਿਕਾਸ ਲਈ ਆਫ਼ ਸੀਜ਼ਨ ਦੌਰਾਨ ਮੰਡੀਆਂ ਦੇ ਕਵਰ ਸ਼ੈੱਡਾਂ ਨੂੰ ਇੰਨਡੋਰ ਗੇਮਜ਼ ਲਈ ਮੁਹੱਇਆ ਕਰਵਾਉਣਾ, ਕਿਸਾਨ ਭਵਨ ਰਾਹੀਂ ਬੀਤੇ ਇੱਕ ਸਾਲ ਵਿੱਚ ਕਰੀਬ 4 ਕਰੋੜ 13 ਲੱਖ ਰੁਪਏ ਦੀ ਆਮਦਨ ਅਤੇ ਪਟਿਆਲਾ ਵਿਖੇ ਮੱਛੀ ਮੰਡੀ ਦੀ ਸ਼ੁਰੂਆਤ ਕੀਤੀ ਗਈ ਹੈ।
ਸ੍ਰੀ ਆਦਿਤਯ ਦੇਵੀਲਾਲ ਚੌਟਾਲਾ ਨੇ ਸ. ਹਰਚੰਦ ਸਿੰਘ ਬਰਸਟ ਨੂੰ ਚੇਅਰਮੈਨ ਕੌਸਾਂਬ ਬਣਨ ਤੇ ਵਧਾਇਆਂ ਦਿੱਤੀਆਂ ਅਤੇ ਕਿਹਾ ਕਿ ਸ. ਬਰਸਟ ਵੱਲੋਂ ਉਨ੍ਹਾਂ ਕੇ ਕਾਰਜ ਕਾਲ ਦੌਰਾਨ ਪੰਜਾਬ ਵਿੱਚ ਮੰਡੀਕਰਣ ਸਿਸਟਮ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਡਾ. ਜੇ. ਐਸ. ਯਾਦਵ ਨੇ ਕੌਂਸਲ ਆਫ ਸਟੇਟ ਐਗਰੀਕਲਚਰ ਮਾਰਕੀਟਿੰਗ ਬੋਰਡ (ਕੌਸਾਂਬ) ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਅਤੇ ਖੇਤੀਬਾੜੀ ਜਿਣਸਾ ਦੇ ਸੁਚੱਜੇ ਮੰਡੀਕਰਣ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਜਿਸ ਤਰ੍ਹਾਂ ਸ. ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਦੇ ਮੰਡੀਕਰਣ ਸਿਸਟਮ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ ਅਤੇ ਆਮਦਨ ਦੇ ਨਵੇਂ ਵਸੀਲੇ ਪੈਦਾ ਕੀਤੇ ਗਏ ਹਨ, ਉਹ ਸ਼ਲਾਘਾ ਯੋਗ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੰਡੀਕਰਣ ਸਿਸਟਮ ਭਾਰਤ ਵਿੱਚ ਬਹੁਤ ਵਧੀਆ ਹੈ ਅਤੇ ਸ. ਬਰਸਟ ਦੀ ਅਗਵਾਈ ਵਿੱਚ ਪੂਰੇ ਭਾਰਤ ਦੇ ਮੰਡੀ ਸਿਸਟਮ ਵਿੱਚ ਬਦਲਾਅ ਲਿਆ ਕੇ ਖੇਤੀਬਾੜੀ ਨੂੰ ਇਕ ਲਾਹੇਵੰਦ ਧੰਦਾ ਬਣਾਇਆ ਜਾਵੇਗਾ। ਇਸ ਮੌਕੇ ਕੌਂਸਾਂਬ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਵੀ ਮੌਜੂਦ ਰਹੇ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: harchand singh barsatPUNJABPUNJAB GOVT
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

by Navjot
October 9, 2026
0

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ     ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ...

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

by Ankit
October 9, 2026
0

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ 'ਬਰਨਾਲਾ ਚੈਂਪੀਅਨ ਲੀਗ' ਦਾ ਆਗਾਜ਼ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ...

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

by Navjot
October 9, 2026
0

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ - ਹਰਚੰਦ ਸਿੰਘ ਬਰਸਟ ਹੁਣ ਤੱਕ ਸੂਬੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

by Navjot
2 weeks ago
0

Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਕੀਤੀ ਭੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA