• Latest
  • Trending
Punjab: ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

Punjab: ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

58 seconds ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

44 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

46 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

47 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

49 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

51 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

52 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਹੋਈ ਸ਼ੁਰੂ

September 13, 2025
in ਖਬਰਾਂ, ਪੰਜਾਬ
Punjab: ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

Punjab: ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਹੋਈ ਸ਼ੁਰੂ

ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 2167 ਪਟਵਾਰੀ ਵਿਸ਼ੇਸ਼ ਗਿਰਦਾਵਰੀ ਲਈ ਤੈਨਾਤ

ਹਰ ਹੜ੍ਹ-ਪੀੜਤ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਏਗੀ ਮਾਨ ਸਰਕਾਰ: ਮੁੰਡੀਆਂ

ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ):- Punjab ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ ਵਿੱਚ ਅੱਜ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਨਤੀਜਾ-ਮੁਖੀ ਢੰਗ ਨਾਲ ਨੇਪਰੇ ਚਾੜ੍ਹਨ ਤਾਂ ਜੋ ਕੋਈ ਵੀ ਪ੍ਰਭਾਵਿਤ ਪਰਿਵਾਰ ਬਣਦਾ ਮੁਆਵਜ਼ਾ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਹਰ ਹੜ੍ਹ ਪੀੜਤ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਈਮਾਨਦਾਰੀ ਅਤੇ ਜਵਾਬਦੇਹੀ ਨਾਲ ਨੇਪਰੇ ਚਾੜ੍ਹੀ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਆਵਜ਼ਾ ਕੋਈ ਅਹਿਸਾਨ ਨਹੀਂ ਹੈ, ਸਗੋਂ ਪ੍ਰਭਾਵਿਤ ਲੋਕਾਂ ਦਾ ਬਣਦਾ ਹੱਕ ਹੈ।

ਮਾਲ ਮੰਤਰੀ ਨੇ ਸਪੱਸ਼ਟ ਕੀਤਾ ਕਿ ਅਧਿਕਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਜਾਣ-ਬੁੱਝ ਕੇ ਕੀਤੀ ਦੇਰੀ ਦੀ ਸੂਰਤ ਵਿੱਚ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਵਿਸ਼ੇਸ਼ ਗਿਰਦਾਵਰੀ ਦੀ ਨਿਰਪੱਖ ਅਤੇ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਰੋਜ਼ਾਨਾ ਆਧਾਰ ‘ਤੇ ਪੂਰੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਗ਼ੈਰ-ਪ੍ਰਭਾਵਿਤ ਖੇਤਰਾਂ ਦੇ ਮਾਲ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਤੈਨਾਤ ਕਰਨ ਦੀ ਵੀ ਹਦਾਇਤ ਕੀਤੀ ਤਾਂ ਜੋ ਮੁਲਾਂਕਣ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ।

ਸ. ਮੁੰਡੀਆਂ ਨੇ ਦੱਸਿਆ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਕੁੱਲ 2167 ਪਟਵਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਤੈਨਾਤੀਆਂ ਮੁਤਾਬਕ ਅੰਮ੍ਰਿਤਸਰ ਵਿੱਚ 196 ਪਟਵਾਰੀ, ਬਰਨਾਲਾ ਵਿੱਚ 115, ਬਠਿੰਡਾ ਵਿੱਚ 21, ਫ਼ਰੀਦਕੋਟ ਵਿੱਚ 15, ਫ਼ਾਜ਼ਿਲਕਾ ਵਿੱਚ 110, ਫਿਰੋਜ਼ਪੁਰ ਵਿੱਚ 113, ਗੁਰਦਾਸਪੁਰ ਵਿੱਚ 343, ਹੁਸ਼ਿਆਰਪੁਰ ਵਿੱਚ 291, ਜਲੰਧਰ ਵਿੱਚ 84, ਕਪੂਰਥਲਾ ਵਿੱਚ 149, ਲੁਧਿਆਣਾ ਵਿੱਚ 60, ਮਾਲੇਰਕੋਟਲਾ ਵਿੱਚ 7, ਮਾਨਸਾ ਵਿੱਚ 95, ਮੋਗਾ ਵਿੱਚ 29, ਪਠਾਨਕੋਟ ਵਿੱਚ 88, ਪਟਿਆਲਾ ਵਿੱਚ 141, ਰੂਪਨਗਰ ਵਿੱਚ 92, ਸੰਗਰੂਰ ਵਿੱਚ 107, ਐਸ.ਏ.ਐਸ. ਨਗਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 25 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ 71 ਪਟਵਾਰੀ ਤੈਨਾਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਲਈ ਤੈਨਾਤ ਟੀਮਾਂ ਪਿੰਡ-ਪਿੰਡ ਜਾਣਗੀਆਂ, ਖੇਤਾਂ ਦਾ ਨਿਰੀਖਣ ਕਰਨਗੀਆਂ ਅਤੇ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਅਤੇ ਪਸ਼ੂਆਂ ਦੀ ਮੌਤ ਬਾਰੇ ਰਿਪੋਰਟਾਂ ਤਿਆਰ ਕਰਨਗੀਆਂ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਦੇਣ ਦੇ ਮੁੱਖ ਮੰਤਰੀ ਦੇ ਐਲਾਨ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਕਿਸਾਨਾਂ ਅਤੇ ਵਸਨੀਕਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਇਤਰਾਜ਼, ਜੇ ਕੋਈ ਹੈ, ਉਠਾਉਣ ਦਾ ਮੌਕਾ ਦਿੱਤਾ ਜਾਵੇਗਾ ਤਾਂ ਜੋ ਸੁਧਾਰ ਲਈ ਬਿਨਾਂ ਕਿਸੇ ਦੇਰੀ ਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 20,000 ਰੁਪਏ, ਜਿਨ੍ਹਾਂ ਪਰਿਵਾਰਾਂ ਦੇ ਘਰ ਢਹਿ ਗਏ ਹਨ ਉਨ੍ਹਾਂ ਨੂੰ 1,20,000 ਰੁਪਏ ਅਤੇ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰਾਂ ਨੂੰ 40,000 ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਪਸ਼ੂਆਂ ਦੇ ਨੁਕਸਾਨ ਦਾ ਵੀ ਪ੍ਰਵਾਨਿਤ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ, ਜਿਸ ਵਿੱਚ ਗਾਵਾਂ ਜਾਂ ਮੱਝਾਂ ਲਈ 37,500 ਰੁਪਏ ਅਤੇ ਬੱਕਰੀਆਂ ਲਈ 4,000 ਰੁਪਏ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਹੜ੍ਹ ਸਬੰਧੀ ਤਾਜ਼ਾ ਰਿਪੋਰਟ ਅਨੁਸਾਰ ਪੰਜਾਬ ਭਰ ਵਿੱਚ ਤਕਰੀਬਨ 1,98,525 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ, ਜਿਸ ਵਿੱਚ ਗੁਰਦਾਸਪੁਰ ਦਾ (40,169 ਹੈਕਟੇਅਰ), ਪਟਿਆਲਾ (17,690 ਹੈਕਟੇਅਰ), ਤਰਨ ਤਾਰਨ (12,828 ਹੈਕਟੇਅਰ), ਫ਼ਾਜ਼ਿਲਕਾ (25,182 ਹੈਕਟੇਅਰ), ਫਿਰੋਜ਼ਪੁਰ (17,257 ਹੈਕਟੇਅਰ), ਕਪੂਰਥਲਾ (17,574 ਹੈਕਟੇਅਰ), ਸੰਗਰੂਰ (6,560 ਹੈਕਟੇਅਰ), ਹੁਸ਼ਿਆਰਪੁਰ (8,322 ਹੈਕਟੇਅਰ), ਅੰਮ੍ਰਿਤਸਰ (27,154 ਹੈਕਟੇਅਰ), ਜਲੰਧਰ (4,800 ਹੈਕਟੇਅਰ), ਰੂਪਨਗਰ (1,135 ਹੈਕਟੇਅਰ), ਲੁਧਿਆਣਾ (189 ਹੈਕਟੇਅਰ), ਬਠਿੰਡਾ (586.79 ਹੈਕਟੇਅਰ), ਐਸ.ਏ.ਐਸ ਨਗਰ (2,000 ਹੈਕਟੇਅਰ), ਐਸ.ਬੀ.ਐਸ ਨਗਰ (188 ਹੈਕਟੇਅਰ), ਪਠਾਨਕੋਟ (2442 ਹੈਕਟੇਅਰ), ਮਾਨਸਾ (12207.38 ਹੈਕਟੇਅਰ) ਅਤੇ ਮੋਗਾ ਦਾ 2240 ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਹੈ।

ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਦੇ ਅੰਦਰ ਮੋਗਾ ਜ਼ਿਲ੍ਹੇ ਵਿੱਚ ਇੱਕ ਹੋਰ ਮੌਤ ਹੋਣ ਨਾਲ ਸੂਬੇ ਭਰ ਵਿੱਚ ਹੁਣ ਤੱਕ ਕੁੱਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਮਾਲ ਮੰਤਰੀ ਨੇ ਅੱਗੇ ਕਿਹਾ ਕਿ ਮਾਨ ਸਰਕਾਰ 45 ਦਿਨਾਂ ਦੇ ਅੰਦਰ ਪ੍ਰਭਾਵਿਤ ਲੋਕਾਂ ਨੂੰ ਮੁਵਾਵਜ਼ਾ ਰਾਸ਼ੀ ਦੇ ਚੈੱਕ ਸੌਂਪਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਿੰਡਾਂ ਵਿੱਚ ਪੂਰੀ ਫ਼ਸਲ ਤਬਾਹ ਹੋ ਗਈ ਹੈ, ਉੱਥੇ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਇਹ ਪ੍ਰਕਿਰਿਆ ਸਿਰਫ਼ ਇੱਕ ਮਹੀਨੇ ਵਿੱਚ ਪੂਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਦਾ ਮੁਆਵਜ਼ਾ 15 ਸਤੰਬਰ ਤੋਂ ਦੇਣਾ ਸ਼ੁਰੂ ਕਰਦਿਆਂ ਇਸ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇਗਾ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

by Jaspreet Kaur
3 weeks ago
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 