Punjab: ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕਰਨ ਦੀ ਸ਼ੁਰੂਆਤ
ਚੰਡੀਗੜ੍ਹ, 8 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰਨਗੇ। ਅੱਜ ਵਿੱਤ ਮੰਤਰੀ ਹਰਪਾਲ ਚੀਮਾ ਆਪਣੀ ਸਰਕਾਰ ਦੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨਗੇ।
ਅੱਜ ਸਵੇਰੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਦੀਆਂ ਕਾਪੀਆਂ ‘ਤੇ ਦਸਤਖਤ ਕੀਤੇ। ਘਰੋਂ ਨਿਕਲਣ ਤੋਂ ਪਹਿਲਾਂ ਵਿੱਤ ਮੰਤਰੀ ਨੇ ਆਪਣੀ ਮਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਉਹ ਫੁਲਕਾਰੀ-ਕਢਾਈ ਵਾਲੀ ਬਜਟ ਕਾਪੀ ਲੈ ਕੇ ਵਿਧਾਨ ਸਭਾ ਪਹੁੰਚੇ।
ਪੰਜਾਬ ਵਿਚ ਅਗਲੇ ਸਾਲ, ਯਾਨੀ 2027 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਅੰਤਿਮ ਬਜਟ ਵਿਚ ‘ਆਪ’ ਸਰਕਾਰ ਔਰਤਾਂ ਨਾਲ ਕੀਤੇ ਆਪਣੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰ ਸਕਦੀ ਹੈ। ਇਸਦੇ ਸੰਕੇਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ‘ਚ ਵੀ ਦਿੱਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























