Punjab ਹਰਸਿਮਰਤ ਕੌਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
- ਸੁਖਬੀਰ ਬਾਦਲ ‘ਤੇ ਹੋਏ ਹਮਲੇ ਮਾਮਲੇ ‘ਚ ਕੀਤੀ ਉੱਚ ਪੱਧਰੀ ਕਮੇਟੀ ਤੋਂ ਜਾਂਚ ਦੀ ਮੰਗ
ਚੰਡੀਗੜ੍ਹ : ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਜਾਂਚ ਵਿੱਚ ਕਈ ਖਾਮੀਆਂ ਹਨ। ਇੰਨਾ ਹੀ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਸ਼ਮੂਲੀਅਤ ਵੀ ਸ਼ੱਕ ਦੇ ਘੇਰੇ ਵਿਚ ਹੈ। ਇਸ ਤੋਂ ਪਹਿਲਾ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੀ ਪੰਜਾਬ ਪੁਲਿਸ ਦੀ ਐਫਆਈਆਰ ਅਤੇ ਜਾਂਚ ‘ਤੇ ਸਵਾਲ ਉਠਾ ਚੁੱਕੇ ਹਨ।
ਦੱਸ ਦਈਏ ਕਿ ਬੀਤੀ 4 ਦਸੰਬਰ 2024 (ਵੀਰਵਾਰ) ਨੂੰ ਸੁਖਬੀਰ ਸਿੰਘ ਬਾਦਲ ਜਦ ਹਰਿਮੰਦਰ ਸਾਹਿਬ ਦੇ ਗੇਟ ‘ਤੇ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ ਤਾਂ ਨਰੈਣ ਸਿੰਘ ਚੌੜਾ ਨੇ ਗੋਲੀ ਚਲਾ ਦਿਤੀ ਸੀ। ਇਸ ਹਾਦਸੇ ਚ ਸੁਖਬੀਰ ਸਿੰਘ ਬਾਦਲ ਵਾਲ ਵਾਲ ਬਚੇ ਸਨ
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/