Punjab : ਹਰਸਿਮਰਤ ਕੌਰ ਬਾਦਲ ਨੇ ਜੇ ਪੀ ਨੱਢਾ ਨੂੰ ਲਿਖਿਆ ਪੱਤਰ; ਕੀਤੀ ਇਹ ਅਪੀਲ
ਚੰਡੀਗੜ੍ਹ, 6 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ (Punjab) ਵਿੱਚ ਕੈਂਸਰ ਦੇ ਮਾਮਲਿਆਂ ਵਿੱਚ ਦਿਨੋ -ਦਿਨ ਹੋ ਰਹੇ ਵਾਧੇ ‘ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਜੇ ਪੀ ਨੱਢਾ ਨੂੰ ਏਮਜ਼ ਬਠਿੰਡਾ ਵਿਖੇ ਇੱਕ ਰਾਸ਼ਟਰੀ ਕੈਂਸਰ ਇੰਸਟੀਚਿਊਟ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਏਮਜ਼ ਬਠਿੰਡਾ ਵਿੱਚ ਰਾਸ਼ਟਰੀ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਨਾਲ ਨਾ ਸਿਰਫ ਪੰਜਾਬ, ਸਗੋਂ ਗੁਆਂਢੀ ਸੂਬਿਆਂ ਦੇ ਮਰੀਜ਼ਾਂ ਨੂੰ ਵੀ ਤਕਨੀਕੀ ਅਤੇ ਉੱਚ ਪੱਧਰੀ ਇਲਾਜ ਉਪਲਬਧ ਹੋਵੇਗਾ ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ “ਏਮਜ਼ ਬਠਿੰਡਾ ਵਿਖੇ ਇੱਕ ਰਾਸ਼ਟਰੀ ਕੈਂਸਰ ਇੰਸਟੀਚਿਊਟ ਅਤੇ ਨਸ਼ਾ ਛੁਡਾਊ ਕੇਂਦਰ ਬਣਾਉਣ ਬਾਰੇ ਕੇਂਦਰੀ ਸਿਹਤ ਮੰਤਰੀ ਜੇ ਪੀ ਨੱਢਾ ਜੀ ਨੂੰ ਅਪੀਲ ਕੀਤੀ ਹੈ। ਪੰਜਾਬ ਵਿੱਚ ਕੈਂਸਰ ਦੇ ਮਾਮਲਿਆਂ ਵਿੱਚ ਚਿੰਤਾਜਨਕ ਵਾਧਾ ਹੋ ਰਿਹਾ ਹੈ, ਪਿਛਲੇ ਪੰਜ ਸਾਲਾਂ ਦੌਰਾਨ ਇਹਨਾਂ ਮਾਮਲਿਆਂ ਵਿੱਚ 7 ਫੀਸਦੀ ਵਾਧਾ ਹੋਇਆ ਅਤੇ 2026 ਤੱਕ ਮਰੀਜ਼ਾਂ ਦੀ ਗਿਣਤੀ ਅੰਦਾਜ਼ਨ 50,000 ਤੋਂ ਵੱਧ ਜਾਣ ਦੀ ਸੰਭਾਵਨਾ ਹੈ । ਏਮਜ਼ ਬਠਿੰਡਾ ਵਿੱਚ ਰਾਸ਼ਟਰੀ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਨਾਲ ਨਾ ਸਿਰਫ ਪੰਜਾਬ, ਸਗੋਂ ਗੁਆਂਢੀ ਸੂਬਿਆਂ ਦੇ ਮਰੀਜ਼ਾਂ ਨੂੰ ਵੀ ਤਕਨੀਕੀ ਅਤੇ ਉੱਚ ਪੱਧਰੀ ਇਲਾਜ ਉਪਲਬਧ ਹੋਵੇਗਾ । ਇਸਦੇ ਨਾਲ ਹੀ, ਮੈਂ ਸ਼੍ਰੀ ਨੱਡਾ ਨੂੰ ਇਸ ਪੱਤਰ ਰਾਹੀਂ ਇਹ ਵੀ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵਧ ਰਹੀ ਹੈ। ਏਮਜ਼ ਬਠਿੰਡਾ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਦੀ ਸਥਾਪਨਾ ਇਸ ਸਮੱਸਿਆ ਨਾਲ ਨਜਿੱਠਣ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























