Punjab Haryana Water Dispute : ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਵਿਵਾਦ ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਸੁਣਵਾਈ

ਚੰਡੀਗੜ੍ਹ,6ਮਈ(ਵਿਸ਼ਵ ਵਾਰਤਾ) Punjab Haryana Water Dispute : ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਵਿਵਾਦ ‘ਤੇ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਬੀਤੇ ਕੱਲ੍ਹ ਸੋਮਵਾਰ ਨੂੰ ਹੋਈ ਸੁਣਵਾਈ ਵਿੱਚ, ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਪੰਜਾਬ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।

ਸੁਣਵਾਈ ਦੌਰਾਨ ਹਰਿਆਣਾ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਸੂਬੇ ਵਿੱਚ 200 ਤੋਂ ਵੱਧ ਜਲ ਘਰ ਸੁੱਕ ਗਏ ਹਨ। ਪੰਜਾਬ ਸਰਕਾਰ ਨੇ ਹਰਿਆਣਾ ਦਾ ਪਾਣੀ ਰੋਕ ਦਿੱਤਾ ਹੈ। ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਅਸੀਂ ਹਰਿਆਣਾ ਨੂੰ ਉਸਦੇ ਹਿੱਸੇ ਦਾ ਪਾਣੀ ਦੇ ਦਿੱਤਾ ਹੈ। ਅਸੀਂ ਹਰਿਆਣਾ ਨੂੰ ਹੋਰ ਪਾਣੀ ਨਹੀਂ ਦੇ ਸਕਦੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























