• Latest
  • Trending
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

2 months ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

10 hours ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

10 hours ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

11 hours ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

12 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

12 hours ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

12 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

12 hours ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

13 hours ago
Hindi News
English News
Tuesday, June 9, 2026
No Result
View All Result
34 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਡਾ. ਬਲਬੀਰ ਸਿੰਘ ਵੱਲੋਂ ਈਐਸਆਈ ਲੈਬ ਟੈਸਟਾਂ ਵਿੱਚ 43 ਫੀਸਦ ਵਾਧੇ ਦੀ ਸ਼ਲਾਘਾ; 15 ਲੱਖ ਬੀਮਾਯੁਕਤ ਕਾਮਿਆਂ ਲਈ ਨਕਦ ਰਹਿਤ ਤੀਜੇ ਦਰਜੇ ਦੀ ਦੇਖਭਾਲ ਦੇ ਵਿਸਥਾਰ ਦਾ ਐਲਾਨ

April 16, 2026
in ਖਬਰਾਂ, ਪੰਜਾਬ
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

— ਡਾ. ਬਲਬੀਰ ਸਿੰਘ ਵੱਲੋਂ ਈਐਸਆਈ ਲੈਬ ਟੈਸਟਾਂ ਵਿੱਚ 43 ਫੀਸਦ ਵਾਧੇ ਦੀ ਸ਼ਲਾਘਾ; 15 ਲੱਖ ਬੀਮਾਯੁਕਤ ਕਾਮਿਆਂ ਲਈ ਨਕਦ ਰਹਿਤ ਤੀਜੇ ਦਰਜੇ ਦੀ ਦੇਖਭਾਲ ਦੇ ਵਿਸਥਾਰ ਦਾ ਐਲਾਨ

ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ ਲਗਭਗ 21 ਲੱਖ ਰੁਪਏ ਖਰਚ ਕੀਤੇ ਗਏ ਹਨ। ਉਦਘਾਟਨ ਉਪਰੰਤ ਮੰਤਰੀ ਨੇ ਸੂਬੇ ਭਰ ਵਿੱਚ ਈਐਸਆਈ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਅਤੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਸੂਬੇ ਦੀ ਤਿੰਨ ਕਰੋੜ ਆਬਾਦੀ ਦੀ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਖਾਸ ਤੌਰ ‘ਤੇ 15 ਲੱਖ ਬੀਮਾਯੁਕਤ ਵਿਅਕਤੀਆਂ (ਆਈਪੀ) ਅਤੇ ਉਨ੍ਹਾਂ ਦੇ 15 ਲੱਖ ਆਸ਼ਰਿਤਾਂ ਨੂੰ ਪ੍ਰਦਾਨ ਕੀਤੀ ਗਈ ਸਮਾਜਿਕ ਸੁਰੱਖਿਆ ਦੇ ਵਿਆਪਕ ਨੈਟਵਰਕ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਈਐਸਆਈ ਅਧੀਨ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ ਅਤੇ ਇਹ ਹੁਣ 6 ਵਿਸ਼ੇਸ਼ ਹਸਪਤਾਲਾਂ ਅਤੇ 69 ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਅਧੀਨ ਕਾਰਜਸ਼ੀਲ ਹਨ, ਜਿਸ ਤਹਿਤ ਸੂਬੇ ਭਰ ਦੀ ਹਰੇਕ ਡਿਸਪੈਂਸਰੀ ‘ਚ ਡੇਅਕੇਅਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਸਮੀਖਿਆ ਮੀਟਿੰਗ ਦੌਰਾਨ, ਡਾਇਰੈਕਟਰ ਸਿਹਤ ਸੇਵਾਵਾਂ (ਈਐਸਆਈ) ਡਾ. ਅਨਿਲ ਗੋਇਲ ਨੇ ਵਿਕਾਸ ਸਬੰਧੀ ਅਹਿਮ ਅੰਕੜੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਓਪੀਡੀ ਵਿੱਚ ਮੈਡੀਕਲ ਪਹੁੰਚ ‘ਚ 14 ਫ਼ੀਸਦ ਵਾਧਾ ਹੋਇਆ ਅਤੇ ਆਈਪੀਡੀ ਵਿੱਚ ਦਾਖਲ ਹੋਣ ਦੀ ਦਰ ਵਿੱਚ 21 ਫੀਸਦ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਦੇ ਨਤੀਜੇ ਵਜੋਂ ਲੈਬ ਟੈਸਟਾਂ ਵਿੱਚ 43 ਫ਼ੀਸਦ ਵਾਧਾ ਅਤੇ ਐਕਸ-ਰੇ ਸੇਵਾਵਾਂ ਵਿੱਚ 22 ਫ਼ੀਸਦ ਵਾਧਾ ਹੋਇਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਚਾਰ ਪ੍ਰਮੁੱਖ ਈਐਸਆਈ ਹਸਪਤਾਲਾਂ ਵਿੱਚ ਅਲਟਰਾਸਾਊਂਡ ਮਸ਼ੀਨਾਂ ਸਥਾਪਿਤ ਅਤੇ ਕਾਰਜਸ਼ੀਲ ਕੀਤੀਆਂ ਗਈਆਂ ਹਨ ਅਤੇ ਡਾਇਗਨੌਸਟਿਕਸ ਸੇਵਾਵਾਂ ਦੇ ਆਧੁਨਿਕੀਕਰਨ ਲਈ 7 ਹੈਂਡਹੈਲਡ ਐਕਸ-ਰੇ ਯੂਨਿਟਾਂ ਸਥਾਪਤ ਕਰਨਾ ਵਿਚਾਰ ਅਧੀਨ ਹੈ। ਮਰੀਜ਼ਾਂ ਦੀ ਸੁਰੱਖਿਆ ਅਤੇ ਨਿਰਵਿਘਨ ਦੇਖਭਾਲ ਨੂੰ ਯਕੀਨੀ ਬਣਾਉਣ ਲਈ, ਸਾਰੇ ਹਸਪਤਾਲਾਂ ਨੂੰ ਆਈਪੀਐਚਐਸ ਮਿਆਰਾਂ ਅਨੁਸਾਰ ਆਕਸੀਜਨ ਬੈਕਅੱਪ ਨਾਲ ਲੈਸ ਕੀਤਾ ਗਿਆ ਹੈ ਅਤੇ ਇਸ ਸਬੰਧੀ ਇਕ ਮਜ਼ਬੂਤ ਪਾਵਰ ਬੁਨਿਆਦੀ ਢਾਂਚਾ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ ਹੌਟਲਾਈਨਾਂ, ਜਨਰੇਟਰ ਸੈੱਟ ਅਤੇ ਜਲੰਧਰ, ਫਗਵਾੜਾ ਅਤੇ ਅੰਮ੍ਰਿਤਸਰ ਵਿੱਚ ਨਵੇਂ ਸੂਰਜੀ ਊਰਜਾ ਪਲਾਟ ਸ਼ਾਮਲ ਹਨ।

ਸਿਹਤ ਮੰਤਰੀ ਨੇ ਤੀਜੇ ਦਰਜੇ ਅਤੇ ਦੂਜੇ ਦਰਜੇ ਦੀ ਦੇਖਭਾਲ ਦੇ ਵਿਸਥਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਈਐਸਆਈ ਲਾਭਪਾਤਰੀ ਹੁਣ 140 ਹਸਪਤਾਲਾਂ ਵਿੱਚ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ, ਜਿਨ੍ਹਾਂ ਵਿੱਚ 139 ਨਿੱਜੀ ਸੰਸਥਾਵਾਂ ਅਤੇ ਜੀਐਮਸੀ ਪਟਿਆਲਾ, ਅੰਮ੍ਰਿਤਸਰ ਅਤੇ ਪੰਜਾਬ ਬਿਲੀਅਰੀ ਇੰਸਟੀਚਿਊਟ ਵਰਗੀਆਂ ਪ੍ਰਮੁੱਖ ਸਰਕਾਰੀ ਸੰਸਥਾਵਾਂ ਸ਼ਾਮਲ ਹਨ।

ਉਨ੍ਹਾਂ ਨੇ ਭਵਿੱਖੀ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਜਿਨ੍ਹਾਂ ਵਿੱਚ ਮਾਲੇਰਕੋਟਲਾ ਵਿੱਚ ਇੱਕ ਮੈਡੀਕਲ ਕਾਲਜ, ਡੇਰਾਬੱਸੀ ਅਤੇ ਬਠਿੰਡਾ ਵਿੱਚ 100 ਬੈੱਡਾਂ ਵਾਲੇ ਹਸਪਤਾਲ ਅਤੇ ਫੋਕਲ ਪੁਆਇੰਟ ਪਟਿਆਲਾ ਵਿਖੇ ਇੱਕ ਨਵੇਂ ਪੌਲੀਕਲੀਨਿਕ ਦੀ ਸਥਾਪਨਾ ਸ਼ਾਮਲ ਹੈ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਸੂਬੇ ਕੋਲ ਪਹਿਲਾਂ ਹੀ 784 ਜ਼ਰੂਰੀ ਦਵਾਈਆਂ ਦਾ ਸਟਾਕ ਉਪਲੱਬਧ ਹੈ ਜਿਸ ਲਈ 10 ਫੀਸਦ ਗੁਣਵੱਤਾ ਜਾਂਚ ਸਬੰਧੀ ਸਖਤ ਪ੍ਰੋਟੋਕੋਲ ਲਾਗੂ ਕੀਤਾ ਗਿਆ ਹੈ। ਈਐਸਆਈਸੀ ਨਿਯਮਾਂ ਮੁਤਾਬਕ 86 ਮਾਹਰ ਡਾਕਟਰਾਂ ਅਤੇ 47 ਸਟਾਫ ਨਰਸਾਂ ਦੀ ਮੌਜੂਦਾ ਘਾਟ ਨੂੰ ਵੇਖਦਿਆਂ, ਉਨ੍ਹਾਂ ਭਰੋਸਾ ਦਿੱਤਾ ਕਿ ਡਿਸਪੈਂਸਰੀਆਂ ਵਿੱਚ ਰੱਖ-ਰਖਾਅ ਅਤੇ ਡਬਲ-ਸ਼ਿਫਟ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਭਰਤੀ ਅਤੇ “ਈਐਸਆਈ ਸੋਸਾਇਟੀ” ਦਾ ਗਠਨ ਪ੍ਰਗਤੀ ਅਧੀਨ ਹੈ।

ਡਾ. ਬਲਬੀਰ ਸਿੰਘ ਨੇ ਫੀਲਡ ਅਫਸਰਾਂ ਨੂੰ ਉਨ੍ਹਾਂ ਦੀ ਨਿਗਰਾਨੀ ਸਬੰਧੀ ਕਾਰਜਾਂ ਵਿੱਚ ਸਹਾਇਤਾ ਲਈ ਕਿਰਾਏ ‘ਤੇ ਲਏ ਗਏ 10 ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਿਸ ਨਾਲ ਬਿਹਤਰ ਨਿਗਰਾਨੀ ਯਕੀਨੀ ਬਣਾਈ ਜਾਵੇਗੀ।

ਅੰਤ ਵਿੱਚ, ਮੰਤਰੀ ਨੇ ਕਿਹਾ ਕਿ ਹੁਣ ਬਿਹਤਰ ਅਤੇ ਨਿਰਵਿਘਨ ਢੰਗ ਨਾਲ ਈਐਸਆਈ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਦੀ ਇਮਾਰਤ ਦੇ ਨਵੀਨੀਕਰਨ ਨਾਲ ਸਟਾਫ ਲਈ ਕੰਮ ਕਰਨ ਲਈ ਬਿਹਤਰ ਮਾਹੌਲ ਯਕੀਨੀ ਬਣਾਇਆ ਗਿਆ ਹੈ।

ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਹਤਿੰਦਰ ਕੌਰ; ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਦੇ ਡਾਇਰੈਕਟਰ ਡਾ. ਅਦਿਤੀ ਸਲਾਰੀਆ; ਈਐਸਆਈ ਦੇ ਰਿਜ਼ਨਲ ਡਾਇਰੈਕਟਰ ਡਾ. ਪੰਕਜ ਵੋਹਰਾ ਸਮੇਤ ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ, ਪ੍ਰੋਗਰਾਮ ਅਫ਼ਸਰ ਅਤੇ ਹੋਰ ਅਧਿਕਾਰੀ ਤੇ ਸਟਾਫ਼ ਵੀ ਮੌਜੂਦ ਸੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 8, 2026
0

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ...

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

by Jaspreet Kaur
June 8, 2026
0

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ ਨਵੀ ਦਿੱਲੀ, 8 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 09-06-2026 |...

Most Popular

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

by Ankit
3 weeks ago
0

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ ਸਰਹੱਦ ਪਾਰ ਦੇ ਤਸਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 