• Latest
  • Trending
Punjab: ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

Punjab: ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 minute ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

45 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

46 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

48 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

49 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

52 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

53 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

2303 ਪਿੰਡਾਂ ਵਿੱਚ ਵਿਆਪਕ ਮੁਹਿੰਮ ਲਈ ਆਯੁਰਵੇਦ ਡਾਕਟਰਾਂ ਤੋਂ ਲੈ ਕੇ ਐਮਬੀਬੀਐਸ ਇੰਟਰਨਜ਼ ਤੱਕ ਮੈਡੀਕਲ ਪੇਸ਼ੇਵਰਾਂ ਨੂੰ ਕੰਮ ‘ਚ ਲਾਉਣ ਦੇ ਨਿਰਦੇਸ਼

September 14, 2025
in ਖਬਰਾਂ, ਪੰਜਾਬ
Punjab: ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

Punjab: ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

– 2303 ਪਿੰਡਾਂ ਵਿੱਚ ਵਿਆਪਕ ਮੁਹਿੰਮ ਲਈ ਆਯੁਰਵੇਦ ਡਾਕਟਰਾਂ ਤੋਂ ਲੈ ਕੇ ਐਮਬੀਬੀਐਸ ਇੰਟਰਨਜ਼ ਤੱਕ ਮੈਡੀਕਲ ਪੇਸ਼ੇਵਰਾਂ ਨੂੰ ਕੰਮ ‘ਚ ਲਾਉਣ ਦੇ ਨਿਰਦੇਸ਼

– 2303 ਪਿੰਡਾਂ ਵਿੱਚ ਵਿਸ਼ੇਸ਼ ਸਿਹਤ ਮੁਹਿੰਮ ਸ਼ੁਰੂ; ਮੈਡੀਕਲ ਕੈਂਪਾਂ, ਘਰ-ਘਰ ਦੌਰੇ ਅਤੇ ਦਵਾਈਆਂ ਦੇ ਛਿੜਕਾਅ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ):- ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਦੇ ਸਮੁੱਚੇ ਮੈਡੀਕਲ ਭਾਈਚਾਰੇ ਦੀ ਵਿਆਪਕ ਲਾਮਬੰਦੀ ਦੇ ਹੁਕਮ ਜਾਰੀ ਕਰਦਿਆਂ ਸਾਰੇ ਉਪਲਬਧ ਸਰੋਤਾਂ ਨੂੰ ਕੰਮ ਵਿੱਚ ਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਸਰਕਾਰੀ ਡਾਕਟਰ, ਨਿੱਜੀ ਵਲੰਟੀਅਰ, ਆਯੁਰਵੇਦ ਮੈਡੀਕਲ ਅਫਸਰ ਅਤੇ ਐਮਬੀਬੀਐਸ ਇੰਟਰਨਜ਼ ਸਮੇਤ ਵੱਖ-ਵੱਖ ਸਿਹਤ ਪੇਸ਼ੇਵਰ ਐਤਵਾਰ ਤੋਂ 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ‘ਵਿਸ਼ੇਸ਼ ਸਿਹਤ ਮੁਹਿੰਮ’ ਦੀ ਅਗਵਾਈ ਕਰਨਗੇ।

ਕੈਬਨਿਟ ਮੰਤਰੀ ਨੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਸੰਭਵ ਮੈਡੀਕਲ ਪੇਸ਼ੇਵਰ ਨੂੰ ਸਿਹਤ ਕੈਂਪਾਂ ਅਤੇ ਡੋਰ ਟੂ ਡੋਰ ਟੀਮਾਂ ਵਿੱਚ ਸ਼ਾਮਲ ਕਰਦਿਆਂ ਇਹ ਯਕੀਨੀ ਬਣਾਉਣ ਕਿ ਕੋਈ ਵੀ ਪਿੰਡ ਸਿਹਤ ਸੰਭਾਲ ਅਤੇ ਰੋਕਥਾਮ ਸੇਵਾਵਾਂ ਤੋਂ ਵਾਂਝਾ ਨਾ ਰਹੇ ਤਾਂ ਜੋ ਹੜ੍ਹਾਂ ਤੋਂ ਬਾਅਦ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਦੱਸਣਯੋਗ ਹੈ ਕਿ ਇਹ ਵਿਸ਼ੇਸ਼ ਮੁਹਿੰਮ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਸਾਰੇ 2303 ਪਿੰਡਾਂ ਵਿੱਚ ਲਾਗੂ ਕੀਤੀ ਜਾ ਰਹੀ ਹੈ, ਜਿਸਦਾ ਮੁੱਖ ਉਦੇਸ਼ ਵੈਕਟਰ-ਬੋਰਨ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਛੂਤ ਦੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਲੋਕਾਂ ਦੀ ਭਲਾਈ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਆਫ਼ਤ ਤੋਂ ਬਾਅਦ ਅਸੀਂ ਇੱਕ ਵਿਆਪਕ, ਬਹੁ-ਪੱਧਰੀ ਸਿਹਤ ਸੇਵਾ ਸ਼ੁਰੂ ਕਰ ਰਹੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਡਾਕਟਰੀ ਦੇਖਭਾਲ ਅਤੇ ਰੋਕਥਾਮ ਸੇਵਾਵਾਂ ਤੱਕ ਪਹੁੰਚ ਤੋਂ ਵਾਂਝਾ ਨਾ ਰਹੇ।

ਮੁਹਿੰਮ ਦੀ ਲਾਗੂਕਰਨ ਰਣਨੀਤੀ ਬਾਰੇ ਵਿਸਥਾਰ ਵਿੱਚ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਨੂੰ ਤਿੰਨ ਮੁੱਖ ਹਿੱਸਿਆਂ ‘ਚ ਵੰਡਿਆ ਗਿਆ ਹੈ, ਜਿਸ ਵਿੱਚ ਪਹਿਲਾ ਅਭਿਆਸ ਸਿਹਤ ਅਤੇ ਮੈਡੀਕਲ ਕੈਂਪ ਹੈ ਜਿਸ ਤਹਿਤ ਸਾਰੇ 2303 ਪਿੰਡਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾਏ ਜਾਣਗੇ। ਆਮ ਆਦਮੀ ਕਲੀਨਿਕਾਂ ਵਰਗੀਆਂ ਮੌਜੂਦਾ ਸਿਹਤ ਸਹੂਲਤਾਂ ਵਾਲੇ 596 ਪਿੰਡਾਂ ਵਿੱਚ ਇਹ ਕੈਂਪ ਰੋਜ਼ਾਨਾ ਇਨ੍ਹਾਂ ਕੇਂਦਰਾਂ ਵਿੱਚ ਲਗਾਏ ਜਾਣਗੇ। ਬਾਕੀ 1707 ਪਿੰਡਾਂ ਵਿੱਚ ਸਕੂਲਾਂ ਅਤੇ ਕਮਿਊਨਿਟੀ ਸੈਂਟਰਾਂ ਵਰਗੀਆਂ ਜਨਤਕ ਥਾਵਾਂ ‘ਤੇ ਘੱਟੋ-ਘੱਟ ਤਿੰਨ ਦਿਨਾਂ ਲਈ ਇਹ ਕੈਂਪ ਲਗਾਏ ਜਾਣਗੇ, ਜਿਨ੍ਹਾਂ ਨੂੰ ਲੋੜ ਅਨੁਸਾਰ ਵਧਾਇਆ ਜਾ ਸਕਦਾ ਹੈ।

ਇਸਦੇ ਨਾਲ ਹੀ ਦੂਜਾ ਅਭਿਆਸ ਆਸ਼ਾ ਵਰਕਰਾਂ ਵੱਲੋਂ ਘਰ-ਘਰ ਦਾ ਦੌਰਾ ਹੈ, ਜਿਸ ਤਹਿਤ 11,103 ਤੋਂ ਵੱਧ ਆਸ਼ਾ ਵਰਕਰਾਂ ਦੀ ਦਾ ਕਾਰਜਬਲ ਇਨ੍ਹਾਂ ਪਿੰਡਾਂ ਵਿੱਚ ਹਫ਼ਤਾਵਾਰੀ ਆਧਾਰ ‘ਤੇ ਘਰ-ਘਰ ਜਾ ਕੇ ਮੱਛਰ ਤੋਂ ਬਚਾਅ ਵਾਲੀ ਦਵਾਈ, ਓਆਰਐਸ, ਪੈਰਾਸੀਟਾਮੋਲ, ਕਲੋਰੀਨ ਦੀਆਂ ਗੋਲੀਆਂ, ਸਾਬਣ ਅਤੇ ਹੋਰ ਜ਼ਰੂਰੀ ਵਸਤਾਂ ਵਾਲੀਆਂ ਸਿਹਤ ਕਿੱਟਾਂ ਵੰਡਣਗੀਆਂ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਬਿਮਾਰੀਆਂ ਦੀ ਜਾਂਚ ਦੇ ਨਾਲ-ਨਾਲ ਰੋਕਥਾਮ ਉਪਾਵਾਂ ਬਾਰੇ ਜਾਗਰੂਕਤਾ ਪੈਦਾ ਕੀਤਾ ਜਾਵੇਗੀ।

ਤੀਜੇ ਅਭਿਆਸ ਵਿੱਚ ਸਾਰੇ ਪ੍ਰਭਾਵਿਤ ਪਿੰਡਾਂ ‘ਚ ਅਗਲੇ 21 ਦਿਨਾਂ ਲਈ ਰੋਜ਼ਾਨਾ ਆਧਾਰ ‘ਤੇ ਫਿਊਮੀਗੇਸ਼ਨ ਅਤੇ ਵੈਕਟਰ-ਕੰਟਰੋਲ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਟੀਮਾਂ ਵੱਲੋਂ ਡੇਂਗੂ ਅਤੇ ਮਲੇਰੀਆ ਦੇ ਫੈਲਾਅ ਨੂੰ ਰੋਕਣ ਲਈ ਘਰਾਂ, ਸਕੂਲਾਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਅੰਦਰ ਅਤੇ ਬਾਹਰ ਫੌਗਿੰਗ, ਲਾਰਵੀਸਾਈਡਲ ਸਪਰੇਅ ਅਤੇ ਪ੍ਰਜਨਨ ਜਾਂਚ ਵਰਗੀਆਂ ਗਤੀਵਿਧੀਆਂ ਕੀਤੀਆਂ ਜਾਣਗੀਆਂ।

ਇਸ ਮੁਹਿੰਮ ਤਹਿਤ ਸਿਹਤ ਸੇਵਾਵਾਂ ਦੀ ਮਜ਼ਬੂਤੀ ਅਤੇ ਮਰੀਜ਼ਾਂ ਦੀ ਪਹੁੰਚ ਲਈ 550 ਤੋਂ ਵੱਧ ਐਂਬੂਲੈਂਸਾਂ ਦਾ ਫਲੀਟ ਕੰਮ ਵਿੱਚ ਲਗਾਇਆ ਜਾਵੇਗਾ, ਜਿਸ ਵਿੱਚ 180 ਸਰਕਾਰੀ ਐਂਬੂਲੈਂਸਾਂ ਅਤੇ 254 ਐਂਬੂਲੈਂਸਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਰਾਹੀਂ ਉਪਲੱਬਧ ਹੋਣਗੀਆਂ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਭਾਗ ਨੇ ਹੜ੍ਹ ਰਾਹਤ ਲਈ 85 ਜ਼ਰੂਰੀ ਦਵਾਈਆਂ ਅਤੇ 23 ਜ਼ਰੂਰੀ ਵਸਤਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਦਾ ਢੁਕਵਾਂ ਸਟਾਕ ਉਪਲੱਬਧ ਹੈ, ਜੋ ਸਾਰੇ ਸਿਹਤ ਕੈਂਪਾਂ ਅਤੇ ਸਹੂਲਤਾਂ ‘ਤੇ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੇਰੀ ਤੋਂ ਬਚਣ ਲਈ ਉਕਤ ਜ਼ਿਲ੍ਹਿਆਂ ਨੂੰ ਕੋਈ ਵੀ ਲੋੜੀਂਦੀ ਚੀਜ਼ ਖਰੀਦਣ ਦਾ ਅਧਿਕਾਰ ਵੀ ਦਿੱਤਾ ਗਿਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਜਨਤਕ ਦੀ ਰਾਖੀ ਲਈ ਸਮੇਂ ਦੇ ਨਾਲ ਸਾਡੀ ਜੰਗ ਹੈ ਅਤੇ ਮੈਂ ਸਾਰੇ ਵਿਭਾਗਾਂ, ਗੈਰ-ਸਰਕਾਰੀ ਸੰਗਠਨਾਂ, ਚੈਰੀਟੇਬਲ ਸੰਸਥਾਵਾਂ ਅਤੇ ਸਮੂਹ ਭਾਈਚਾਰੇ ਨੂੰ ਸਾਡੀਆਂ ਸਿਹਤ ਟੀਮਾਂ ਨਾਲ ਦਾ ਸਾਥ ਦੇਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਓਦੋਂ ਤੱਕ ਅਣਥੱਕ ਮਿਹਨਤ ਕਰਦੇ ਰਹਾਂਗੇ ਜਦੋਂ ਤੱਕ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਅਤੇ ਹਰ ਨਾਗਰਿਕ ਸੁਰੱਖਿਅਤ ਨਹੀਂ ਹੋ ਜਾਂਦਾ।

ਦੱਸਣਯੋਗ ਹੈ ਕਿ ਸਿਵਲ ਸਰਜਨਾਂ ਅਤੇ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁਹਿੰਮ ਦੀ ਮਜ਼ਬੂਤ ਨਿਗਰਾਨੀ ਅਤੇ ਲਾਗੂਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Tags: Latest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

by Navjot
4 weeks ago
0

ਸਿੱਧੂ ਮੂਸੇਵਾਲਾ ਦਾ 'ਸਾਈਨ ਟੂ ਗੌਡ' ਸ਼ੋਅ ਮੁਲਤਵੀ   ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 