Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਅੰਮ੍ਰਿਤਪਾਲ ਨੇ ਇਸ ਪਟੀਸ਼ਨ ‘ਚ ਸੰਸਦ ਦੇ ਆਗਾਮੀ ਬਜਟ ਸੈਸ਼ਨ ‘ਚ ਹਿੱਸਾ ਲੈਣ ਲਈ ਹਾਈਕੋਰਟ ਤੋਂ ਪੈਰੋਲ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਬਜਟ ਸੈਸ਼ਨ ਦੋ ਪੜਾਵਾਂ ‘ਚ ਹੋਣਾ ਹੈ- ਪਹਿਲਾ ਪੜਾਅ 28 ਜਨਵਰੀ ਤੋਂ 13 ਫਰਵਰੀ, 2026 ਤੱਕ ਸੀ। ਜਿਸ ‘ਚ ਉਸ ਨੂੰ ਹਿੱਸਾ ਲੈਣ ਦੇ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਹੁਣ ਦੂਜਾ ਪੜਾਅ ਵੀ ਸ਼ੁਰੂ ਹੋ ਗਿਆ ਹੈ ਜੋ ਕਿ ਦੂਜਾ ਪੜਾਅ 9 ਮਾਰਚ ਤੋਂ 2 ਅਪ੍ਰੈਲ, 2026 ਤੱਕ ਚੱਲੇਗਾ, ਪਰ ਅਜੇ ਵੀ ਉਨ੍ਹਾਂ ਦੀ ਪਟੀਸ਼ਨ ‘ਤੇ ਅਦਾਲਤ ਦਾ ਕੋਈ ਵੀ ਫੈਸਲਾ ਦਾ ਸਰਕਾਰ ਦਾ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ, ਪਰ ਉਨ੍ਹਾਂ ਨੇ ਇਸ ਪੂਰੀ ਮਿਆਦ ਦੌਰਾਨ ਸਦਨ ‘ਚ ਹਾਜ਼ਰ ਰਹਿਣ ਦੀ ਇਜਾਜ਼ਤ ਮੰਗੀ ਹੈ। ਇਸ ਮਾਮਲੇ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ।
ਪਟੀਸ਼ਨ ‘ਚ ਇਹ ਵੀ ਦੱਸਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਸਰਦ ਰੁੱਤ ਸੈਸ਼ਨ ‘ਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ ਪਰ ਉਸ ਅਦਾਲਤ ‘ਚ ਕੇਸ ਦੀ ਸੁਣਵਾਈ ਪੂਰੀ ਹੋਣ ਤੋਂ ਪਹਿਲਾਂ ਹੀ ਸੈਸ਼ਨ ਖ਼ਤਮ ਹੋ ਗਿਆ ਸੀ। ਇਸ ਵਾਰ ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਸਰਕਾਰ ਨੂੰ ਇਸ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਨੈਸ਼ਨਲ ਸਕਿਓਰਿਟੀ ਐਕਟ (NSA) ਦੇ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਮੁਕੰਮਲ ਹੋ ਗਈ ਹੈ। ਅਦਾਲਤ ਨੇ ਇਸ ਮਾਮਲੇ ‘ਚ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਅਦਾਲਤ ਅਗਲੀ ਸੁਣਵਾਈ ਦੌਰਾਨ ਇਸ ਮੈਲੇ ‘ਤੇ ਆਪਣਾ ਫੈਸਲਾ ਸੁਣਾ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























