Punjab: ਮੰਤਰੀ ਸੰਜੀਵ ਅਰੋੜਾ ਦੀ ED ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ
ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੇ ਮਾਮਲੇ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ।
ਇਹ ਮਾਮਲਾ ਕਥਿਤ ਮਨੀ ਲਾਂਡਰਿੰਗ ਅਤੇ ਲਗਭਗ 100 ਕਰੋੜ ਰੁਪਏ ਦੇ GST ਫਰਾਡ ਨਾਲ ਸਬੰਧਤ ਹੈ। ਸੰਜੀਵ ਅਰੋੜਾ ਪੰਜਾਬ ਸਰਕਾਰ ਵਿੱਚ ਉਦਯੋਗ ਮੰਤਰੀ ਹਨ। ਉਹ 2022 ਤੋਂ 2025 ਤੱਕ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ।
ਇਸ ਤੋਂ ਇਲਾਵਾ ਉਹ ਹੈਂਪਟਨ ਸਕਾਈ ਰਿਐਲਟੀ ਲਿਮਟਿਡ (ਪਹਿਲਾਂ ਰਿਤੇਸ਼ ਪ੍ਰਾਪਰਟੀਜ਼) ਦੇ ਸਾਬਕਾ ਪ੍ਰਮੋਟਰ ਅਤੇ ਚੇਅਰਮੈਨ ਵੀ ਰਹੇ ਹਨ। ਹੁਣ ਹਾਈਕੋਰਟ ਵਿੱਚ ਹੋਣ ਵਾਲੀ ਸੁਣਵਾਈ ਦੌਰਾਨ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਲੈ ਕੇ ਪਟੀਸ਼ਨ ’ਤੇ ਵਿਚਾਰ ਕੀਤਾ ਜਾਵੇਗਾ।























