Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ
– ਸਮਾਜ ਸੇਵਾ ‘ਚ ਲਾਵਾਂਗੇ ਵਸੂਲੀ ਗਈ ਰਕਮ – ਨਿਹੰਗ ਸਿੰਘ ਜਥੇਬੰਦੀਆਂ
ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਤੋਂ ਆਉਣ ਵਾਲੀਆਂ ਗੱਡੀਆਂ ‘ਤੇ ਲਗਾਏ ਗਏ ਟੈਕਸ ਦੇ ਵਿਰੋਧ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਨੇ ‘ਖਾਲਸਾ ਟੈਕਸ’ ਲਗਾਉਣ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਹਿਮਾਚਲ ਨੰਬਰ ਵਾਲੀਆਂ ਗੱਡੀਆਂ ਤੋਂ ਇਹ ਰਕਮ ਵਸੂਲ ਕੀਤੀ ਜਾਵੇਗੀ। ਨਿਹੰਗ ਸਿੰਘ ਆਗੂਆਂ ਨੇ ਦਾਅਵਾ ਕੀਤਾ ਕਿ ਇਕੱਠੀ ਕੀਤੀ ਜਾਣ ਵਾਲੀ ਰਕਮ ਨੂੰ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਲਈ ਵਰਤਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਲਏ ਜਾ ਰਹੇ ਟੈਕਸ ਕਾਰਨ ਪੰਜਾਬ ਦੇ ਆਮ ਲੋਕਾਂ ਅਤੇ ਵਪਾਰੀਆਂ ਵਿੱਚ ਨਾਰਾਜ਼ਗੀ ਹੈ, ਜਿਸ ਦੇ ਵਿਰੋਧ ਵਜੋਂ ਇਹ ਫ਼ੈਸਲਾ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਪੰਜਾਬ-ਹਿਮਾਚਲ ਸਰਹੱਦੀ ਇਲਾਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਇਸ ਮਾਮਲੇ ‘ਤੇ ਸਰਕਾਰੀ ਪੱਧਰ ‘ਤੇ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
ਹਾਲਾਂਕਿ ਕਿ ਨਿਹੰਗ ਸਿੰਘ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਫਿਰ ਵੀ ਐਂਟਰੀ ਟੈਕਸ ’ਤੇ ਕੋਈ ਫੈਸਲਾ ਨਾ ਲਿਆ, ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























