Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ
– ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ
ਚੰਡੀਗੜ੍ਹ, 30 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ ‘ਚ ਇਕ ਹੋਰ ਸਰਕਾਰੀ ਛੁੱਟੀ (Punjab Holiday) ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ‘ਚ 8 ਅਕਤੂਬਰ (ਬੁੱਧਵਾਰ) ਦੀ ਛੁੱਟੀ ਦਾ ਐਲਾਨ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੂਰਬ ਦੇ ਸਬੰਧ ਵਿੱਚ ਇਹ ਛੁੱਟੀ ਸਥਾਨਕ ਪੱਧਰ ਤੇ ਐਲਾਨੀ ਗਈ ਹੈ।

ਇਸ ਤੋਂ ਪਹਿਲਾਂ 2 ਅਕਤੂਬਰ ਨੂੰ ਸਾਰੇ ਸਕੂਲਾਂ ‘ਚ ਦੁਸਹਿਰਾ ਤੇ ਗਾਂਧੀ ਜਯੰਤੀ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੇ ਐਲਾਨ ਤੋਂ ਬਾਅਦ ਬੱਚੇ ਕਾਫ਼ੀ ਉਤਸ਼ਾਹਿਤ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























