Punjab ‘ਚ ਇਕ ਹੋਰ ਛੁੱਟੀ ਦਾ ਐਲਾਨ
- ਸਰਕਾਰੀ ਅਦਾਰੇ, ਸਕੂਲ – ਕਾਲਜ ਰਹਿਣਗੇ ਬੰਦ
ਚੰਡੀਗੜ੍ਹ, 3 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ‘ਚ ਸੋਮਵਾਰ 6 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਸੋਮਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ 5 ਜਨਵਰੀ ਨੂੰ ਐਤਵਾਰ ਵੀ ਹੈ, ਜਿਸ ਕਰਕੇ 5 ਅਤੇ 6 ਜਨਵਰੀ ਨੂੰ ਸਰਕਾਰੀ ਦਫ਼ਤਰਾਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/