Punjab ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ
– ਬੰਦ ਰਹਿਣਗੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਸਮੇਤ ਇਹ ਅਦਾਰੇ
ਚੰਡੀਗੜ੍ਹ, 7 ਜਨਵਰੀ (ਵਿਸ਼ਵ ਵਾਰਤਾ): ਪੰਜਾਬ ‘ਚ ਸਰਕਾਰ ਵੱਲੋਂ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ‘ਚ ਲੋਹੜੀ ਦੇ ਤਿਓਹਾਰ ਤੋਂ ਅਗਲੇ ਦਿਨ ਮਾਘੀ ਮੇਲੇ ਦੇ ਮੱਦੇਨਜ਼ਰ ਛੁੱਟੀ ਐਲਾਨੀ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ ਇਹ ਛੁੱਟੀ ਸਿਰਫ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਲਾਗੂ ਹੋਵੇਗੀ। 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/