Punjab Holiday : ਪੰਜਾਬ ‘ਚ ਚਾਰ ਸਰਕਾਰੀ ਛੁੱਟੀਆਂ ਦਾ ਐਲਾਨ
ਜਾਣੋ ਕਿਸ ਦਿਨ ਅਤੇ ਕਿਉਂ ਰਹਿਣਗੇ ਸਕੂਲ – ਕਾਲਜ ਬੰਦ
ਚੰਡੀਗੜ੍ਹ, 13 ਅਕਤੂਬਰ 2025 (ਵਿਸ਼ਵ ਵਾਰਤਾ) – ਇਸ ਸਾਲ ਅਕਤੂਬਰ ਦਾ ਮਹੀਨਾ ਤਿਓਹਾਰਾਂ ਨਾਲ ਭਰਿਆ ਹੋਣ ਕਰ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਖੁਸ਼ੀਆਂ ਲੈ ਕੇ ਆਇਆ ਹੈ। ਇਸ ਮਹੀਨੇ ਤਿਉਹਾਰਾਂ ਕਾਰਨ ਸਕੂਲ ਲਗਾਤਾਰ ਕਈ ਦਿਨ ਬੰਦ ਰਹਿਣਗੇ। ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਛੁੱਟੀਆਂ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ, 20 ਅਕਤੂਬਰ ਨੂੰ ਦੀਵਾਲੀ, 22 ਅਕਤੂਬਰ ਨੂੰ ਗੋਵਰਧਨ ਪੂਜਾ ਅਤੇ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੂ ਗੱਦੀ ਦਿਵਸ ਕਾਰਨ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 16 ਅਤੇ 23 ਅਕਤੂਬਰ ਨੂੰ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਂ ਛੁੱਟੀ ਐਲਾਨੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























