Punjab holiday :17 ਜਨਵਰੀ ਨੂੰ ਛੁੱਟੀ ਦਾ ਐਲਾਨ! ਵਿੱਦਿਅਕ ਅਦਾਰੇ ਤੇ ਦਫ਼ਤਰ ਰਹਿਣਗੇ ਬੰਦ
ਚੰਡੀਗੜ੍ਹ, 7 ਜਨਵਰੀ 2026 (ਵਿਸ਼ਵ ਵਾਰਤਾ): ਪੰਜਾਬ ਦੇ ਮਾਲੇਰਕੋਟਲਾ ‘ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਦੇਸ਼ ਦੀ ਆਜ਼ਾਦੀ ਖ਼ਾਤਰ ਸ਼ਹੀਦੀਆਂ ਪਾਉਣ ਵਾਲੇ 66 ਨਾਮਧਾਰੀ ਸਿੰਘਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਮਿਤੀ 17 ਜਨਵਰੀ ਨੂੰ ਕੂਕਾ ਸ਼ਹੀਦੀ ਦਿਵਸ ਨੂੰ ਬਤੌਰ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ। ਇਸ ਲਈ 17 ਜਨਵਰੀ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ‘ਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ‘ਚ ਹਿੱਸਾ ਲੈ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























