Punjab Holidays: ਪੰਜਾਬ ‘ਚ ਲਗਾਤਾਰ ਤਿੰਨ ਦਿਨ ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ)- ਪੰਜਾਬ ਵਿੱਚ ਲਗਾਤਾਰ ਤਿੰਨ ਦਿਨ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਤਿੰਨੋਂ ਦਿਨ ਸਰਕਾਰੀ ਪ੍ਰਾਈਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀਆਂ ਦੀ ਸੂਚੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 15 ਨਵੰਬਰ, ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਦਿਨ ਸ਼ਨੀਵਾਰ ਅਤੇ ਅੰਤ ਵਿੱਚ 17 ਨਵੰਬਰ ਨੂੰ ਐਤਵਾਰ ਦਾ ਦਿਨ ਹੋਵੇਗਾ। ਅਜਿਹੇ ‘ਚ ਲਗਾਤਾਰ ਤਿੰਨ ਦਿਨ ਛੁੱਟੀਆਂ ਹੋਣਗੀਆਂ।






















