Punjab ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਾਮਲੇ ‘ਚ ਵੱਡੀ ਅਪਡੇਟ
- ਸ਼ਿਕਾਇਤਕਰਤਾ ਨੂੰ ਮਿਲੀ ਸੁਰੱਖਿਆ
ਚੰਡੀਗੜ੍ਹ, 18 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਰਿਸ਼ਵਤ ਦੀ ਸ਼ਿਕਾਇਤ ਦਰਜ ਕਰਵਾਉਣ ਵਾਲੇ ਆਕਾਸ਼ ਬੱਤਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸ਼ਿਕਾਇਤਕਰਤਾ ਨੂੰ ਸੁਰੱਖਿਆ ਮਿਲੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਆਕਾਸ਼ ਬੱਤਾ ਦੀ ਸੁਰੱਖਿਆ ‘ਚ ਦੋ ਗੰਨਮੈਨ ਤਾਇਨਾਤ ਕੀਤੇ ਗਏ ਹਨ।
ਦੱਸ ਦਈਏ ਕਿ ਬੀਤੇ ਦਿਨੀਂ ਆਕਾਸ਼ ਬੱਤਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਆਪਣੀ ਪਟੀਸ਼ਨ ‘ਚ ਬੱਤਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਡੀ. ਆਈ. ਜੀ. ਭੁੱਲਰ ਅਤੇ ਉਨ੍ਹਾਂ ਦੇ ਸਾਥੀਆਂ ਤੋਂ ਗੰਭੀਰ ਜਾਨ ਦਾ ਖ਼ਤਰਾ ਹੈ। ਉਨ੍ਹਾਂ ਨੇ ਅਦਾਲਤ ਤੋਂ ਆਪਣੀ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਸੀ। ਹੁਣ ਆਕਾਸ਼ ਬੱਤਾ ਦੇ ਨਾਲ ਪੰਜਾਬ ਪੁਲਿਸ ਦੇ 2 ਜਵਾਨ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























