• Latest
  • Trending
Punjab: ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ – ਜਥੇਦਾਰ ਗੜਗੱਜ

Punjab: ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ – ਜਥੇਦਾਰ ਗੜਗੱਜ

1 month ago
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

26 minutes ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

1 hour ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

2 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

3 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

4 hours ago
Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

4 hours ago
National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

4 hours ago
Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

4 hours ago
Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Tuesday, September 15, 2026
No Result
View All Result
29 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ – ਜਥੇਦਾਰ ਗੜਗੱਜ

August 5, 2026
in ਖਬਰਾਂ, ਪੰਜਾਬ
Punjab: ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ – ਜਥੇਦਾਰ ਗੜਗੱਜ

Punjab: ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ – ਜਥੇਦਾਰ ਗੜਗੱਜ

– ਕਿਹਾ; ਗੁਰੂ ਦੀ ਸੰਗਤ ਦੀ ਸਿਆਸੀ ਇਕੱਠਾਂ ਨਾਲ ਤੁਲਨਾ ਅਤੇ ਪੰਥਕ ਮਾਮਲਿਆਂ `ਚ ਦਖ਼ਲ ਨਹੀਂ ਕੀਤਾ ਜਾਵੇਗਾ ਬਰਦਾਸ਼ਤ
– ਪੰਥਕ ਪਰੰਪਰਾਵਾਂ ਖਿਲਾਫ ਭੁਗਤਨ ਵਾਲੀ ਸੋਚ ਪ੍ਰਤੀ ਖਾਲਸੇ ਨੂੰ ਸੁਚੇਤ ਹੋਣਾ ਪਵੇਗਾ- ਐਡਵੋਕੇਟ ਧਾਮੀ
– ਮੀਰੀ-ਪੀਰੀ ਖਾਲਸਾ ਮਾਰਚ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਹੋਇਆ ਰਵਾਨਾ

ਬਠਿੰਡਾ/ਅੰਮ੍ਰਿਤਸਰ, 5 ਅਗਸਤ ( ਵਿਸ਼ਵ ਵਾਰਤਾ) – ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਮੁਕਰਣਗੇ ਤਾਂ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਗੁਰੂ ਦੀ ਸੰਗਤ ਸਿੱਖ ਧਰਮ ਦਾ ਪਾਵਨ ਅਤੇ ਰੂਹਾਨੀ ਸੰਕਲਪ ਹੈ। ਇਸ ਦੀ ਤੁਲਨਾ ਕਿਸੇ ਵੀ ਸਿਆਸੀ ਪਾਰਟੀ ਦੇ ਇਕੱਠ ਜਾਂ ਸਮਰਥਕਾਂ ਨਾਲ ਕਰਨਾ ਗੁਰੂ ਦੁਆਰਾ ਬਖਸ਼ੇ ਸਿਧਾਂਤ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਕੁਝ ਸਿਆਸੀ ਲੋਕ ਪੰਥਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਦੇ ਆ ਰਹੇ ਹਨ। ਹੁਣ ਜਦੋਂ ਗੁਰੂ ਦੀ ਸੰਗਤ ਵਰਗੇ ਪਾਵਨ ਸ਼ਬਦ ਨੂੰ ਵੀ ਸਿਆਸੀ ਮਕਸਦਾਂ ਲਈ ਵਰਤਣ ਦੀ ਕੋਸ਼ਿਸ਼ ਹੋ ਰਹੀ ਹੈ ਤਾਂ ਇਹ ਬਹੁਤ ਗੰਭੀਰ ਤੇ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰ ਸੰਸਥਾ ਅਤੇ ਅਹੁਦੇ ਦੀ ਆਪਣੀ ਮਰਯਾਦਾ ਹੈ। ਸਿਆਸੀ ਲੋਕ ਆਪਣੇ ਸੰਵਿਧਾਨਕ ਫ਼ਰਜ਼ ਨਿਭਾਉਣ, ਜਦਕਿ ਪੰਥ ਦੀ ਅਗਵਾਈ ਅਤੇ ਪੰਥਕ ਮਾਮਲਿਆਂ ਬਾਰੇ ਫ਼ੈਸਲੇ ਕਰਨ ਦਾ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੈ, ਜੋ ਆਪਣੀ ਜ਼ਿੰਮੇਵਾਰੀ ਨਿਭਾਉਣੀ ਭਲੀਭਾਂਤ ਜਾਣਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਨਾਲ ਸਬੰਧਤ ਕਾਨੂੰਨ ਦੇ ਮਾਮਲੇ ਵਿੱਚ ਵੀ ਪੰਥ ਦਾ ਸਪੱਸ਼ਟ ਮਤ ਹੈ ਕਿ ਜਿਨ੍ਹਾਂ ਸੋਧਾਂ ਅਤੇ ਇਤਰਾਜ਼ਯੋਗ ਮਦਾਂ ਨੂੰ ਹਟਾਉਣ ਲਈ ਕਿਹਾ ਗਿਆ ਹੈ, ਉਹ ਹਟਾਈਆਂ ਜਾਣ। ਜਦੋਂ ਤੱਕ ਇਨ੍ਹਾਂ ਮਦਾਂ ਨੂੰ ਹਟਾਇਆ ਨਹੀਂ ਜਾਂਦਾ, ਤਦ ਤੱਕ ਅਜਿਹਾ ਕਾਨੂੰਨ ਸਿੱਖ ਕੌਮ ਲਈ ਪ੍ਰਵਾਨਯੋਗ ਨਹੀਂ ਹੋਵੇਗਾ।

ਉਨ੍ਹਾਂ ਹਾਲ ਹੀ ਵਿੱਚ ਕੁਝ ਵਿਅਕਤੀਆਂ ਵੱਲੋਂ ਨਗਰ ਕੀਰਤਨ ਅਤੇ ਹੋਰ ਪੰਥਕ ਪਰੰਪਰਾਵਾਂ ਬਾਰੇ ਕੀਤੀਆਂ ਟਿੱਪਣੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਇਹ ਉਹੀ ਸੋਚ ਹੈ ਜੋ ਪਹਿਲਾਂ ਵੀ ਗੁਰੂ ਘਰ ਦੀਆਂ ਪਵਿੱਤਰ ਨਿਸ਼ਾਨੀਆਂ ਅਤੇ ਇਤਿਹਾਸਕ ਅਸਥਾਨਾਂ ਪ੍ਰਤੀ ਪ੍ਰਗਟ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਜਿਹੀ ਸੋਚ ਨੂੰ ਕਦੇ ਬਰਦਾਸ਼ਤ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜੇ ਕੋਈ ਪੰਥਕ ਮਾਮਲਿਆਂ, ਗੁਰੂ ਘਰ ਦੀ ਮਰਯਾਦਾ ਜਾਂ ਸਿੱਖ ਸੰਸਥਾਵਾਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਪਰੰਪਰਾ ਅਨੁਸਾਰ ਬੋਲੇਗਾ ਵੀ, ਸੱਦੇਗਾ ਵੀ ਅਤੇ ਲੋੜ ਪੈਣ `ਤੇ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਵੀ ਕਰੇਗਾ। ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਫ਼ਰਜ਼ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਪੂਰਨ ਸਤਿਕਾਰ ਅਤੇ ਮਰਯਾਦਾ ਕਾਇਮ ਰੱਖੇ। ਜੇਕਰ ਕਿਸੇ ਘਰ ਵਿੱਚ ਮਰਯਾਦਾ ਅਨੁਸਾਰ ਸੇਵਾ ਸੰਭਵ ਨਹੀਂ, ਤਾਂ ਪਾਵਨ ਸਰੂਪ ਨੂੰ ਗੁਰਦੁਆਰਾ ਸਾਹਿਬ ਵਿਖੇ ਸੁਚੱਜੇ ਢੰਗ ਨਾਲ ਸੁਪੁਰਦ ਕਰ ਦੇਣਾ ਚਾਹੀਦਾ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੂਲ ਉਦੇਸ਼ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਸੰਗਤ ਤੱਕ ਪਹੁੰਚਾਉਣਾ ਹੈ। ਪਰ ਅੱਜ ਕੁਝ ਲੋਕ ਇਸ ਤੇ ਵੀ ਸਵਾਲ ਕਰ ਰਹੇ ਹਨ। ਅਜਿਹੇ ਲੋਕਾਂ ਨੂੰ ਗੁਰਮਤਿ ਅਤੇ ਪੰਜਾਬ ਦੀ ਧਾਰਮਿਕ-ਸੱਭਿਆਚਾਰਕ ਪਰੰਪਰਾ ਦੀ ਸਮਝ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾ ਵਿੱਚ “ਸੰਗਤ” ਉਹ ਪਵਿੱਤਰ ਇਕੱਠ ਹੈ ਜੋ ਗੁਰੂ ਦੀ ਹਜ਼ੂਰੀ ਵਿੱਚ ਹੁੰਦਾ ਹੈ। ਇਸ ਸ਼ਬਦ ਨੂੰ ਰਾਜਨੀਤਿਕ ਜਾਂ ਆਮ ਇਕੱਠਾਂ ਲਈ ਵਰਤਣਾ ਕਦੇ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੌਮ ਨੂੰ ਅਜਿਹੀ ਮਾਨਸਿਕਤਾ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਲਈ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥਕ ਫ਼ੈਸਲਿਆਂ ਦਾ ਅਧਿਕਾਰ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ। ਜੇ ਇਹ ਅਧਿਕਾਰ ਰਾਜਨੀਤਿਕ ਸੰਸਥਾਵਾਂ ਵੱਲ ਸਿਰਕਣ ਲੱਗ ਪਏ ਤਾਂ ਇਹ ਪੰਥ ਦੀ ਸੁਤੰਤਰਤਾ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਬਦਲਦੀਆਂ ਰਹਿੰਦੀਆਂ ਹਨ, ਪਰ ਗੁਰਮਤਿ ਦੇ ਸਿਧਾਂਤ ਅਟੱਲ ਹਨ। ਸਾਨੂੰ ਸਾਵਧਾਨ ਰਹਿਣਾ ਹੋਵੇਗਾ ਕਿ ਪੰਥਕ ਫ਼ੈਸਲੇ ਰਾਜਨੀਤਿਕ ਹੱਥਾਂ ਵਿੱਚ ਨਾ ਚਲੇ ਜਾਣ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਕਿਸੇ ਰਾਜਨੀਤਿਕ ਮਕਸਦ ਲਈ ਨਹੀਂ, ਸਗੋਂ ਪੰਥਕ ਕਾਰਜ ਲਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਲੱਖਾਂ ਸੰਗਤ ਗੁਰੂ ਸਾਹਿਬ ਦੇ ਦਰਸ਼ਨ ਲਈ ਸ਼ਾਮਲ ਹੋ ਰਹੀ ਹੈ। ਪਰਿਵਾਰਾਂ ਅਤੇ ਬੱਚਿਆਂ ਦੀ ਭਾਗੀਦਾਰੀ ਇਸ ਗੱਲ ਦਾ ਸਬੂਤ ਹੈ ਕਿ ਇਹ ਗੁਰੂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਹੈ, ਨਾ ਕਿ ਰਾਜਨੀਤਿਕ ਇਕੱਠ।’

ਮੀਰੀ ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਤੋਂ ਰਵਾਨਾ ਹੋਣ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਕਥਾ ਵਿਚਾਰ ਕੀਤੀਆਂ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਇਤਿਹਾਸ ਦੀ ਸਾਂਝ ਪਾਈ। ਰਵਾਨਗੀ ਦੀ ਅਰਦਾਸ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਬਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਨਿਭਾਈ। ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਅੰਦਰ ਏਨਾਂ ਉਤਸ਼ਾਹ ਸੀ ਕਿ ਵਰਦੇ ਮੀਂਹ ਅਤੇ ਖੜ੍ਹੇ ਪਾਣੀ ਦੀ ਪ੍ਰਵਾਹ ਕੀਤੇ ਬਿਨਾਂ ਸੰਗਤਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

by Jaspreet Kaur
September 15, 2026
0

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ ਮੁੰਬਈ, 15 ਸਤੰਬਰ 2026 (ਵਿਸ਼ਵ ਵਾਰਤਾ):...

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

by Jaspreet Kaur
September 15, 2026
0

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਚੰਡੀਗੜ੍ਹ, 15 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਜਲੰਧਰ 'ਚ...

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

by Jaspreet Kaur
September 15, 2026
0

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ...

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

by Jaspreet Kaur
September 15, 2026
0

Congress Protest: ਹਿਰਾਸਤ 'ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ ਚੰਡੀਗੜ੍ਹ, 15 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

by Jaspreet Kaur
September 15, 2026
0

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ ਮੁੰਬਈ, 15 ਸਤੰਬਰ 2026 (ਵਿਸ਼ਵ ਵਾਰਤਾ):...

Most Popular

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

by Ankit
4 weeks ago
0

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ --- ਪੰਜਾਬ ਮੰਡੀ ਬੋਰਡ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 