• Latest
  • Trending
ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 months ago
Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

6 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

14 minutes ago
Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

18 minutes ago
International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

22 minutes ago
Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ

34 minutes ago
Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

1 hour ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

10 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

10 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

10 hours ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

11 hours ago
Hindi News
English News
Sunday, November 29, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇ ਕਿਸੇ ਪ੍ਰਾਈਵੇਟ ਸਕੂਲ ਨੇ ਪਿਛਲੇ 3 ਸਾਲਾਂ ਵਿੱਚ ਫੀਸਾਂ 'ਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਤਾਂ ਸਕੂਲ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 13, 2026
in ਖਬਰਾਂ, ਪੰਜਾਬ
ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇ ਕਿਸੇ ਪ੍ਰਾਈਵੇਟ ਸਕੂਲ ਨੇ ਪਿਛਲੇ 3 ਸਾਲਾਂ ਵਿੱਚ ਫੀਸਾਂ ‘ਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਤਾਂ ਸਕੂਲ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ 7,800 ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਪੋਰਟਲ ‘ਤੇ ਪਿਛਲੇ 4 ਸਾਲਾਂ ਦੀਆਂ ਫੀਸਾਂ ਦੇ ਵੇਰਵੇ ਅਪਲੋਡ ਕਰਨੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਦਿਆਰਥੀਆਂ ਤੋਂ ਵਸੂਲੇ ਜਾਣ ਵਾਲੇ ਟ੍ਰਾਂਸਪੋਟੇਸ਼ਨ, ਬਿਲਡਿੰਗ ਅਤੇ ਹੋਰ ਸਾਰੇ ਚਾਰਜਿਜ਼ ਟਿਊਸ਼ਨ ਫੀਸ ਦਾ ਹਿੱਸਾ ਮੰਨੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਪਹਿਲੀ ਵਾਰ 50,000 ਰੁਪਏ, ਦੂਜੀ ਵਾਰ 1 ਲੱਖ ਰੁਪਏ ਜੁਰਮਾਨਾ ਅਤੇ ਤੀਜੀ ਵਾਰ ਮਾਨਤਾ ਰੱਦ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਸਿੱਖਿਆ ਨੂੰ ਵਪਾਰ ਨਹੀਂ ਬਣਨ ਦਿਆਂਗੇ; ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਰੈਗੂਲੇਟਰੀ ਕਮੇਟੀ ਫੀਸਾਂ ‘ਚ ਵਾਧੇ ਦੀ ਜਾਂਚ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਹਿਮ ਮੁੱਦੇ ‘ਤੇ ਚੰਡੀਗੜ੍ਹ ਤੋਂ LIVE —— अहम मुद्दे पर चंडीगढ़ से LIVE https://t.co/KdLHdZK5i3

— Bhagwant Mann (@BhagwantMann) July 13, 2026

ਚੰਡੀਗੜ੍ਹ; 13 ਜੁਲਾਈ 2026 (ਵਿਸ਼ਵ ਵਾਰਤਾ);- ਸੂਬੇ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਸਖ਼ਤ ਰੈਗੂਲੇਟਰੀ ਢਾਂਚੇ ਅਧੀਨ ਲਿਆਂਦਾ ਹੈ। ਇਹ ਆਰਡੀਨੈਂਸ ਸਲਾਨਾ ਫੀਸ ਵਾਧੇ ਨੂੰ 5 ਫੀਸਦ ‘ਤੇ ਸੀਮਤ ਕਰਦਾ ਹੈ, ਉਨ੍ਹਾਂ ਮਾਮਲਿਆਂ ਵਿੱਚ ਫੀਸਦ ਰੀਫੰਡ ਲਾਜ਼ਮੀ ਕਰਦਾ ਹੈ ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਫੀਸਾਂ ਦਾ ਵਾਧਾ 15 ਫੀਸਦ ਤੋਂ ਵੱਧ ਹੋਇਆ ਹੈ, ਟ੍ਰਾਂਸਪੋਰਟ ਅਤੇ ਬਿਲਡਿੰਗ ਫੀਸਾਂ ਸਮੇਤ ਸਾਰੇ ਚਾਰਜਿਜ਼ ਨੂੰ ਟਿਊਸ਼ਨ ਫੀਸ ਦਾ ਹਿੱਸਾ ਮੰਨਦਾ ਹੈ, ਅਤੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਮਾਨਤਾ ਰੱਦ ਕਰਨ ਸਮੇਤ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਦਾ ਹੈ।

ਇਸ ਗੱਲ ਨੂੰ ਦੁਹਰਾਉਂਦਿਆਂ ਕਿ ਸਿੱਖਿਆ ਨੂੰ ਵਪਾਰ ਬਣਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਰੈਗੂਲੇਟਰੀ ਕਮੇਟੀਆਂ ਫੀਸਾਂ ਦੇ ਵਾਧੇ ਦੀ ਬਾਰੀਕੀ ਨਾਲ ਜਾਂਚ ਕਰਨਗੀਆਂ, ਜਦੋਂ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਨਿਰਧਾਰਤ ਪੋਰਟਲ ‘ਤੇ ਪਿਛਲੇ ਚਾਰ ਸਾਲਾਂ ਵਿੱਚ ਫੀਸਾਂ ‘ਚ ਕੀਤੇ ਗਏ ਵਾਧੇ ਦਾ ਰਿਕਾਰਡ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਵੱਲੋਂ ਲਿਆਂਦੇ ਗਏ ਇਸ ਆਰਡੀਨੈਂਸ ਨੂੰ ਆਪਣੀ ਪ੍ਰਵਾਨਗੀ ਦੇਣ ਲਈ ਰਾਜਪਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਅੱਜ ਤੋਂ ਹੀ ਲਾਗੂ ਹੋ ਗਿਆ ਹੈ। “ਅੱਜ ਤੋਂ ਹਰ ਪ੍ਰਾਈਵੇਟ ਵਿਦਿਅਕ ਸੰਸਥਾ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਇਕੱਠੀ ਕੀਤੀ ਗਈ ਫੀਸ ਦਾ ਪੂਰਾ ਵੇਰਵਾ 10 ਦਿਨਾਂ ਦੇ ਅੰਦਰ ਪੋਰਟਲ ‘ਤੇ ਅਪਲੋਡ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਹੀ ਇਹ ਮਿਆਦ ਖ਼ਤਮ ਹੋਵੇਗੀ, ਜੇਕਰ ਕੋਈ ਸੰਸਥਾ ਵਿਦਿਆਰਥੀਆਂ ਤੋਂ ਵਾਧੂ ਫੀਸ ਵਸੂਲਣ ਵਿੱਚ ਸ਼ਾਮਲ ਪਾਈ ਗਈ ਤਾਂ ਉਸ ਨੂੰ ਵਸੂਲੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ‘ਤੇ ਬੇਲੋੜੀਆਂ ਫੀਸਾਂ ਥੋਪਣ ਦੀ ਖੁੱਲ੍ਹ ਦਿੱਤੀ ਹੋਈ ਸੀ, ਜਿਸ ਨਾਲ ਸਿੱਖਿਆ ਪ੍ਰਣਾਲੀ ਨੂੰ ਭਾਰੀ ਨੁਕਸਾਨ ਪਹੁੰਚਿਆ। ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਖ-ਵੱਖ ਖਾਤਿਆਂ ਰਾਹੀਂ ਫੀਸਾਂ ਇਕੱਠੀਆਂ ਕਰਕੇ ਸਿੱਖਿਆ ਦੇ ਨਾਂ ‘ਤੇ ਮੁਨਾਫਾ ਨਹੀਂ ਕਮਾ ਸਕਦੀਆਂ।

ਉਨ੍ਹਾਂ ਕਿਹਾ, “ਇਨ੍ਹਾਂ ਸੰਸਥਾਵਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਇਕੱਠੀ ਕੀਤੀ ਗਈ ਅਸਲ ਫੀਸ ਦਾ ਪਤਾ ਲਾਉਣ ਲਈ ਇੱਕ ਫੋਰੈਂਸਿਕ ਆਡਿਟ ਕਰਵਾਇਆ ਜਾਵੇਗਾ। ਪ੍ਰਾਈਵੇਟ ਅਨ-ਏਡਿਡ ਸਕੂਲਾਂ ਵੱਲੋਂ ਫੀਸਾਂ ‘ਚ ਮਨਮਰਜ਼ੀ ਨਾਲ ਕੀਤੇ ਜਾਣ ਵਾਲੇ ਵਾਧੇ ‘ਤੇ ਪੂਰੀ ਤਰ੍ਹਾਂ ਰੋਕ ਲਾਉਣ ਲਈ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਡ) ਆਰਡੀਨੈਂਸ, 2026’ ਨੋਟੀਫਾਈ ਕੀਤਾ ਹੈ।”

ਆਰਡੀਨੈਂਸ ਦੇ ਮੁੱਖ ਉਪਬੰਧਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਲਾਨਾ ਫੀਸ ਵਾਧੇ ਦੀ ਸੀਮਾ 5 ਫੀਸਦ ਤੈਅ ਕੀਤੀ ਗਈ ਹੈ ਅਤੇ ਇਸ ਸੀਮਾ ਤੋਂ ਵੱਧ ਵਾਧਾ ਕਰਨ ਲਈ ਰੈਗੂਲੇਟਰੀ ਅਥਾਰਟੀ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰਾਈਵੇਟ ਸਕੂਲਾਂ ਨੇ ਪਿਛਲੇ 3 ਸਾਲਾਂ ਦੌਰਾਨ ਕੁੱਲ ਮਿਲਾ ਕੇ ਆਪਣੀਆਂ ਫੀਸਾਂ ਵਿੱਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਹੋਵੇਗੀ। ਇਹ ਫੈਸਲਾ ਜਿੱਥੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯੰਤਰਿਤ ਕਰੇਗਾ ਉਥੇ ਹੀ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਲਾਗੂ ਕਰਕੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਬਚਾਏਗਾ।

ਇਸ ਕਦਮ ਨੂੰ ਇੱਕ ਇਤਿਹਾਸਕ ਸੁਧਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਨੱਥ ਪਾਉਣ ਅਤੇ ਇਹ ਯਕੀਨੀ ਬਣਾਉਣ ਲਈ ਇੱਕ ਨਿਰਣਾਇਕ ਕਦਮ ਹੈ ਕਿ ਪ੍ਰਾਈਵੇਟ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਕੰਮ ਕਰਨ। ਉਨ੍ਹਾਂ ਕਿਹਾ, ”ਸਿੱਖਿਆ ਇੱਕ ਨੇਕ ਅਤੇ ਪਵਿੱਤਰ ਕਾਰਜ ਹੈ। ਇਹ ਇੱਕ ਜਨਤਕ ਭਲਾਈ ਦਾ ਸਾਧਨ ਹੈ, ਨਾ ਕਿ ਮੁਨਾਫੇ ਲਈ ਵਰਤਿਆ ਜਾਣ ਵਾਲਾ ਕੋਈ ਵਪਾਰਕ ਅਦਾਰਾ। ਪੰਜਾਬ ਦੇ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਸਾਡੀ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਹੈ।”

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਭਰ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਹ ਆਰਡੀਨੈਂਸ ਖਾਸ ਕਰਕੇ ਉਨ੍ਹਾਂ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਤਿਆਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਇਹ ਆਰਡੀਨੈਂਸ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੀਸਾਂ ਵਿੱਚ ਮਨਮਾਨੇ ਵਾਧੇ ਵਿਰੁੱਧ ਮਜ਼ਬੂਤ ਸੁਰੱਖਿਆ ਪ੍ਰਦਾਨ ਕਰਦਾ ਹੈ। ਸਾਡੀ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਸਿੱਖਿਆ ਖੇਤਰ ਵਿੱਚ ਕੇਰਲ ਤੋਂ ਵੀ ਅੱਗੇ ਨਿਕਲ ਗਿਆ ਹੈ।”

ਇਸ ਨਿਯਮ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਰਡੀਨੈਂਸ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਜੁਰਮਾਨੇ ਸ਼ਾਮਲ ਕੀਤੇ ਗਏ ਹਨ। “ਆਰਡੀਨੈਂਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਪਹਿਲੀ ਉਲੰਘਣਾ ਲਈ 50,000 ਰੁਪਏ ਅਤੇ ਦੂਜੀ ਉਲੰਘਣਾ ਲਈ 1 ਲੱਖ ਰੁਪਏ ਜੁਰਮਾਨਾ ਦੇਣਾ ਪਵੇਗਾ। ਤੀਜੀ ਵਾਰ ਉਲੰਘਣਾ ਕਰਨ ‘ਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹੋਰ ਸਖ਼ਤ ਕਾਰਵਾਈ ਦੇ ਨਾਲ-ਨਾਲ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।”

ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਮਾਪਿਆਂ ਤੋਂ ਵਸੂਲੀ ਜਾਣ ਵਾਲੀ ਹਰ ਰਕਮ ਨੂੰ ਰੈਗੂਲੇਸ਼ਨ ਦੇ ਉਦੇਸ਼ ਲਈ ਫੀਸ ਦਾ ਹਿੱਸਾ ਹੀ ਮੰਨਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ “ਮਾਪਿਆਂ ਤੋਂ ਲਿਆ ਗਿਆ ਕੋਈ ਵੀ ਪੈਸਾ, ਚਾਹੇ ਉਸ ਦਾ ਵੇਰਵਾ ਕੁਝ ਵੀ ਹੋਵੇ, ਉਸਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਵਸੂਲੀ ਗਈ ਕੋਈ ਵੀ ਵਾਧੂ ਫੀਸ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।”
ਸਿੱਖਿਆ ਖੇਤਰ ਵਿੱਚ ਸੁਧਾਰ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਹਰ ਨਾਪਾਕ ਗਠਜੋੜ ਨੂੰ ਪਹਿਲਾਂ ਹੀ ਖ਼ਤਮ ਕਰ ਦਿੱਤਾ ਹੈ ਅਤੇ ਸਿੱਖਿਆ ਮਾਫੀਆ ਨੂੰ ਵੀ ਕਿਸੇ ਵੀ ਕੀਮਤ ‘ਤੇ ਵਧਣ -ਫੁੱਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੋਂ ਵਸੂਲੇ ਜਾਣ ਵਾਲੇ ਸਾਰੇ ਚਾਰਜਿਜ਼, ਜਿਸ ਵਿੱਚ ਟ੍ਰਾਂਸਪੋਰਟੇਸ਼ਨ ਚਾਰਜਿਜ਼, ਬਿਲਡਿੰਗ ਫੰਡ ਅਤੇ ਹੋਰ ਫੁਟਕਲ ਫੀਸਾਂ ਸ਼ਾਮਲ ਹਨ, ਨੂੰ ਰੈਗੂਲੇਟਰੀ ਉਦੇਸ਼ਾਂ ਲਈ ਟਿਊਸ਼ਨ ਫੀਸ ਦਾ ਹਿੱਸਾ ਮੰਨਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਕਦੇ ਵੀ ਵਪਾਰਕ ਉੱਦਮ ਨਹੀਂ ਬਣਨ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਜ਼ਿਲ੍ਹਾ ਰੈਗੂਲੇਟਰੀ ਕਮੇਟੀ ਫੀਸਾਂ ਦੇ ਵਾਧੇ ਦੇ ਸਾਰੇ ਪ੍ਰਸਤਾਵਾਂ ਦੀ ਜਾਂਚ ਅਤੇ ਨਿਯੰਤਰਣ ਕਰੇਗੀ।
—–

Tags: BREAKING NEWSLatest Punjab newsPUNJABtop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

by Ranjit Singh
November 29, 2026
0

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ): ਐਤਵਾਰ ਨੂੰ ਦਿੱਲੀ ਦੇ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 29, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar ਇੱਕ ਵਿਅਕਤੀ ਆਪਣੇ ਚੰਗੇ ਸਮੇਂ ਵਿੱਚ ਆਪਣਾ ਹੰਕਾਰ ਦਿਖਾਉਂਦਾ ਹੈ,...

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ

by Ranjit Singh
November 29, 2026
0

Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ - ਭਾਰਤ ’ਚ 1,009 ਕਰੋੜ ਤੋਂ ਪਾਰ ਹੋਈ...

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ

by Ranjit Singh
November 29, 2026
0

International: ਅਮਰੀਕਾ 'ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ

by Ranjit Singh
November 29, 2026
0

Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ): ਐਤਵਾਰ ਨੂੰ ਦਿੱਲੀ ਦੇ...

Most Popular

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
6 days ago
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 