Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ
ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 31 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ। ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ‘ਤੇ ਹੀ ਤੈਅ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























