Punjab: ਬਟਾਲਾ ਵਿਖੇ ਗਿਆਰਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵੱਡੀ ਗਿਣਤੀ ‘ਚ ਲੋਕਾਂ ਨੇ ਉਤਸ਼ਾਹ ਨਾਲ ਲਿਆ ਭਾਗ

ਬਟਾਲਾ, 21 ਜੂਨ ( ਵਿਸ਼ਵ ਵਾਰਤਾ) : ਗਿਆਰਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਅੱਜ ਬਟਾਲਾ (Punjab) ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸਥਾਨਕ ਆਰ.ਡੀ.ਖੋਸਲਾ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਮਨਾਇਆ ਗਿਆ । ਜਿਸ ਵਿੱਚ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬਲਜੀਤ ਸਿੰਘ ਬੀ.ਡੀ.ਪੀ.ਓ ਬਟਾਲਾ, ਡਾ. ਅਮਿਤ ਵਰਮਾ ਆਯੁਰਵੇਦਿਕ ਅਫਸਰ ਤੇ ਪਿ੍ਰੰਸੀਪਲ ਮੈਡਮ ਡਾ. ਬਿੰਦੂ ਭੱਲਾ ਵੀ ਮੌਜੂਦ ਸਨ।
ਜ਼ਿਲ੍ਹਾ ਪ੍ਰਸ਼ਾਸਨ ਅਤੇ ਜਿਲਾ ਆਯੂਰਵੈਦਿਕ ਵਿਭਾਗ ਵਲੋਂ ਕਰਵਾਏ ਸਮਾਗਮ ਵਿਚ ਸੰਬੋਧਨ ਕਰਦਿਆਂ ਤਹਿਸੀਲਦਾਰ ਅਰਜਨ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਡੀ.ਐਮ ਬਟਾਲਾ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਦੀ ਅਗਵਾਈ ਵਿੱਚ ਬਟਾਲਾ ਵਿਖੇ ਗਿਆਰਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਹੈ, ਜਿਸ ਵਿੱਚ ਲੋਕਾਂ ਤੇ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਪੂਰੀ ਦੁਨੀਆਂ ਵਿਚ ਗਿਆਰਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਹੈ ਤੇ ਤੰਦਰੁਸਤੀ ਲਈ ਯੋਗਾ ਬਹੁਤ ਲਾਹੇਵੰਦ ਹੈ। ਉਨਾਂ ਲੋਕਾਂ ਨੂੰ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗਾ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਤਣਾਅ ਭਰੀ ਜ਼ਿੰਦਗੀ ਲਈ ਯੋਗਾ ਬਹੁਤ ਫਾਇੰਦੇਮੰਦ ਹੈ ਤੇ ਪੂਰੀ ਦੁਨੀਆਂ ਨੇ ਇਸ ਨੂੰ ਅਪਣਾਇਆ ਹੈ। ਉਨਾਂ ਕਿਹਾ ਕਿ ਯੋਗ ਆਸਨ ਰਾਹੀ ਜਿੱਥੇ ਆਮ ਇਨਸਾਨ ਵੱਖ-ਵੱਖ ਬੀਮਾਰੀਆਂ ਤੋਂ ਨਿਜਾਤ ਪਾ ਸਕਦਾ ਹੈ, ਉੱਥੇ ਸਰੀਰਕ ਪੱਖੋਂ ਰਿਸ਼ਟ ਪੁਸ਼ਟ ਰੱਖਣ ਵਿਚ ਯੋਗਾ ਆਸਨ ਇਕ ਸੋਨੇ ਤੇ ਸੁਹਾਗੇ ਵਰਗੀ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਡਾ. ਅਮਿਤ ਵਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਆਯੂਰਵੈਦਿਕ ਵਿਭਾਗ ਵਲੋਂ ਯੋਗ ਦੇ ਵੱਖ-ਵੱਖ ਆਸਣ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਡਾ ਪ੍ਰਦੀਪ ਸਿੰਘ ਜ਼ਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਗੁਰਦਾਸੁਪੁਰ ਦੀ ਰਹਿਨੁਮਾਈ ਵਿੱਚ ਜਿਲ੍ਹੇ ਅੰਦਰ ਵੱਖ ਵੱਖ ਸਥਾਨਾਂ ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























