PUNJAB : IPS ਪ੍ਰਵੀਨ ਕੁਮਾਰ ਸਿਨਹਾ ਨੂੰ ਮਿਲਿਆ ਵਿਜੀਲੈਂਸ ਚੀਫ਼ ਦਾ ਚਾਰਜ

ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ)PUNJAB : ਪੰਜਾਬ ਸਰਕਾਰ ਵੱਲੋਂ ਆਈਪੀਐਸ ਪ੍ਰਵੀਨ ਕੁਮਾਰ ਸਿਨ੍ਹਾ ਨੂੰ ਐਸਪੀਐਸ ਪਰਮਾਰ ਦੀ ਥਾਂ ‘ਤੇ ਪੰਜਾਬ ਵਿਜੀਲੈਂਸ ਬਿਊਰੋ ਮੁਖੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਦੱਸ ਦਈਏ ਕਿ ਪ੍ਰਵੀਨ ਕੁਮਾਰ ਸਿਨਹਾ ਏਡੀਜੀਪੀ ਐਨਆਰਆਈ ਮਾਮਲਿਆਂ ਦੇ ਅਧਿਕਾਰੀ ਹਨ ਅਤੇ ਪਹਿਲਾਂ ਹੀ ਏਡੀਜੀਪੀ ਇੰਟੈਲੀਜੈਂਸ ਦਾ ਵਾਧੂ ਚਾਰਜ ਸੰਭਾਲ ਰਹੇ ਹਨ।

ਜ਼ਿਕਰਯੋਗ ਹੈ ਕਿ SPS Parmar ਨੂੰ ਅੱਜ ਹੀ ਮੁਅੱਤਲ ਕੀਤਾ ਗਿਆ ਹੈ।ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਇਹ ਵੱਡੀ ਕਾਰਵਾਈ ਕੀਤੀ ਹੈ।
BIG NEWS : ਪੰਜਾਬ ਸਰਕਾਰ ਦਾ ਵੱਡਾ ਐਕਸ਼ਨ ; ਪੰਜਾਬ ਵਿਜੀਲੈਂਸ ਮੁਖੀ SPS Parmar ਨੂੰ ਕੀਤਾ ਮੁਅੱਤਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























