Punjab : ਜਗਦੀਪ ਸਿੰਘ ਚੀਮਾ ਭਾਜਪਾ ‘ਚ ਹੋਏ ਸ਼ਾਮਿਲ
ਚੰਡੀਗੜ੍ਹ, 13 ਅਕਤੂਬਰ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ (Punjab) ਦੇ ਸੀਨੀਅਰ ਆਗੂ ਰਹੇ ਜਗਦੀਪ ਸਿੰਘ ਚੀਮਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਰਹੇ।
ਜਗਦੀਪ ਸਿੰਘ ਚੀਮਾ ਨੇ ਹਾਲ ਹੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਸੀ। ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ BJP ‘ਚ ਸ਼ਾਮਲ ਹੋਣ ਦਾ ਫੈਸਲਾ ਲਿਆ। ਜਗਦੀਪ ਚੀਮਾ ਅਤੇ ਉਨ੍ਹਾਂ ਦਾ ਪਰਿਵਾਰ ਕਾਫੀ ਲੰਬੇ ਸਮੇ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ। ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਅਕਾਲੀ ਦਲ ਸਰਕਾਰ ‘ਚ ਮੰਤਰੀ ਸਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਈ। ਜਗਦੀਪ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਇੰਚਾਰਜ ਰਹਿ ਚੁੱਕੇ ਹਨ। ਉਹ 2012 ਵਿੱਚ ਅਮਲੋਹ ਹਲਕੇ ਤੋਂ ਤੇ 2022 ਵਿੱਚ ਫਤਿਹਗੜ੍ਹ ਸਾਹਿਬ ਹਲਕੇ ਤੋਂ ਵਿਧਾਨਸਭਾ ਦੀ ਚੋਣ ਲੜ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























