Punjab: ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਤੋਂ ਬਾਅਦ ਵਿਵਾਦ ਗਹਿਰਾਇਆ
– ਪਰਿਵਾਰ ਵੱਲੋਂ ਅੰਤਿਮ ਸਸਕਾਰ ਕਰਨ ਤੋਂ ਇਨਕਾਰ, ਹਾਈਵੇਅ ‘ਤੇ ਲਾਇਆ ਧਰਨਾ

ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ): ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਤੋਂ ਬਾਅਦ ਪਰਿਵਾਰ ਨੇ ਹੁਣ ਮ੍ਰਿਤਕ ਹਰਜੀਤ ਕੌਰ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੇ ਲਾਸ਼ ਨੂੰ ਬਟਾਲਾ ਬਾਈਪਾਸ ‘ਤੇ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ। ਇਸ ਕਾਰਨ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।
ਦੱਸ ਦਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਅਤੇ ਇਕ ਹੋਰ ਰਿਸ਼ਤੇਦਾਰ ਨੌਜਵਾਨ ਕਰਨਵੀਰ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਵੀਰਵਾਰ ਰਾਤ ਕਰੀਬ 9.07 ਵਜੇ ਬਟਾਲਾ ਦੇ ਅਰਬਨ ਅਸਟੇਟ ਇਲਾਕੇ ਵਿੱਚ ਵਾਪਰੀ। ਹਰਜੀਤ ਕੌਰ ਕਰਨਵੀਰ ਨਾਲ ਕਾਰ ਵਿੱਚ ਆਈ ਸੀ। ਕਰਨਵੀਰ ਡਰਾਈਵਿੰਗ ਸੀਟ ‘ਤੇ ਮੌਜੂਦ ਸੀ, ਜਦੋਂ ਕਿ ਹਰਜੀਤ ਉਸਦੇ ਨਾਲ ਵਾਲੀ ਸੀਟ ‘ਤੇ ਸੀ। ਇਸ ਦੌਰਾਨ ਦੋ ਨੌਜਵਾਨ ਕਾਰ ਦੀ ਡਰਾਈਵਿੰਗ ਸੀਟ ਵੱਲ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਕਰਨ ਤੋਂ ਬਾਅਦ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























