Punjab: ਜੱਗੂ ਭਗਵਾਨਪੁਰੀਆ ਦੀ ਮਾਸੀ ਨੇ ਸੰਭਾਲਿਆ ਬਲਾਕ ਸੰਮਤੀ ਦੀ ਚੇਅਰਪਰਸਨ ਦਾ ਅਹੁਦਾ
– ਅਹੁਦਾ ਸਾਂਭਦਿਆਂ ਹੀ ਕੀਤਾ ਵੱਡਾ ਐਲਾਨ
ਚੰਡੀਗੜ੍ਹ, 10 ਅਪ੍ਰੈਲ 2026 – ਜੱਗੂ ਭਗਵਾਨਪੁਰੀਆ ਦੀ ਮਾਸੀ ਬੀਬੀ ਰਾਜਵਿੰਦਰ ਕੌਰ ਨੇ ਵੀਰਵਾਰ ਨੂੰ ਡੇਰਾ ਬਾਬਾ ਨਾਨਕ ਬਲਾਕ ਕਮੇਟੀ ਚੇਅਰਪਰਸਨ ਵਜੋਂ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਤੋਂ ਬਲਾਕ ਕਮੇਟੀ ਚੋਣਾਂ ਜਿੱਤੀਆਂ ਸਨ। ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਨੇ ਕਿ ਅਹਿਮ ਐਲਾਨ ਕੀਤੇ।
ਚੇਅਰਪਰਸਨ ਰਾਜਵਿੰਦਰ ਕੌਰ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਪਰਿਵਾਰ 200 ਲੋੜਵੰਦ ਕੁੜੀਆਂ ਦੇ ਵਿਆਹ ਦਾ ਪ੍ਰਬੰਧ ਕਰੇਗਾ। ਉਨ੍ਹਾਂ ਨੂੰ ਘਰੇਲੂ ਸਮਾਨ ਵੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਉਹ ਪਹਿਲਾਂ ਵੀ 118 ਕੁੜੀਆਂ ਦਾ ਵਿਆਹ ਕਰਵਾ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡੇਰਾ ਬਾਬਾ ਨਾਨਕ ਹਲਕੇ ਵਿੱਚ ਵਿਆਹ ਕਰਨ ਵਾਲੀ ਕਿਸੇ ਵੀ ਲੋੜਵੰਦ ਕੁੜੀ ਨੂੰ ਉਨ੍ਹਾਂ ਦੇ ਪਰਿਵਾਰ ਵੱਲੋਂ 21,000 ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਵੱਲੋਂ 2027 ਦੀ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਜਾ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























