PUNJAB : ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 27ਜੂਨ(ਵਿਸ਼ਵ ਵਾਰਤਾ) PUNJAB : ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਤਾ ‘ਤੇ ਗੋਲੀਆਂ ਚੱਲਣ ਖ਼ਬਰ ਹੈ। ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਏ ਦੀ ਮਾਂ ਹਰਜੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਭਗਵਾਨਪੁਰ ਉੱਪਰ ਕਾਦੀਆਂ ਰੋਡ ‘ਤੇ ਪ੍ਰਭਸਿਮਰਨ ਹਸਪਤਾਲ ਦੇ ਸਾਹਮਣੇ ਕਿਸੇ ਨੇ ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ ਦੀ ਮੌਤ ਦੀ ਖ਼ਬਰ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਉਨ੍ਹਾਂ ਦੇ ਨਾਲ ਕਰਨਵੀਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਭਿਖੋਵਾਲ ਥਾਣਾ ਘੁੰਮਣ ਕਲਾਂ ਮੌਜੂਦ ਸੀ, ਜਿਸ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਕਰਨਵੀਰ ਸਿੰਘ ਗੱਡੀ ਚਲਾ ਰਿਹਾ ਸੀ। ਗੋਲੀ ਲੱਗਣ ਦੇ ਕਾਰਨ ਤੇ ਜੱਗੂ ਭਗਵਾਨਪੁਰੀਆ ਦੀ ਮਾਤਾ ਨੂੰ ਗੰਭੀਰ ਰੂਪ ਵਿੱਚ ਜਖਮੀ ਹੋਣ ਕਾਰਨ ਬਟਾਲਾ ਤੋਂ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਸੀ, ਜਿੱਥੇ ਉਹਨਾਂ ਦੀ ਮੌਤ ਹੋ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























