Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ
ਡੇਰਾ ਬਾਬਾ ਨਾਨਕ, 14 ਅਕਤੂਬਰ 2026 (ਵਿਸ਼ਵ ਵਾਰਤਾ): ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਸਮਾਜ ਸੇਵਾ ਦੇ ਕਾਰਜ ਜਾਰੀ ਹਨ। ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਵੱਲੋਂ ਪਹਿਲਾਂ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਇਹ ਕਾਰਜ ਕੀਤੇ ਜਾ ਰਹੇ ਸਨ। ਹੁਣ ਜੱਗੂ ਭਗਵਾਨਪੁਰੀਆ ਦੀ ਪਤਨੀ ਅਮਨਦੀਪ ਕੌਰ ਭਗਵਾਨਪੁਰੀਆ ਨੇ ਵੀ ਹਲਕੇ ਵਿੱਚ ਸਮਾਜ ਸੇਵਾ ਦੀਆਂ ਗਤੀਵਿਧੀਆਂ ਸ਼ੁਰੂ ਕੀਤੀਆਂ ਹਨ।
ਇਸੇ ਲੜੀ ਤਹਿਤ ਜੱਗੂ ਭਗਵਾਨਪੁਰੀਆ ਦੀ ਪਤਨੀ ਬੀਬੀ ਅਮਨਦੀਪ ਕੌਰ ਭਗਵਾਨਪੁਰੀਆ ਅਤੇ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਅਤੇ ਕਲਾਨੌਰ ਦੇ ਵੱਖ-ਵੱਖ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਿਆਹ ਵਾਲੀਆਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸ਼ਗਨ ਰਾਸ਼ੀ ਭੇਟ ਕੀਤੀ। ਇਸ ਉਪਰਾਲੇ ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























