PUNJAB : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 23ਵੇਂ ਦਿਨ ਵੀ ਜਾਰੀ
ਲਗਾਤਾਰ ਵਿਗੜ ਰਹੀ ਹੈ ਸਿਹਤ-ਤਿਆਰ ਕੀਤਾ ਜਾ ਰਿਹਾ ਸਪੈਸ਼ਲ ਕਮਰਾ
ਚੰਡੀਗੜ੍ਹ, 18ਦਸੰਬਰ (ਵਿਸ਼ਵ ਵਾਰਤਾ)ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਲਗਾਤਾਰ ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਤੇ ਖਨੌਰੀ ਸਰਹੱਦਾਂ ਤੇ ਪਿਛਲੇ 10ਮਹੀਨਿਆਂ ਤੋਂ ਡਟੇ ਹੋਏ ਹਨ।
ਇਸ ਅੰਦੋਲਨ ਦੇ ਚਲਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਹਨ,ਉਹਨਾਂ ਦਾ ਮਰਨ ਵਰਤ ਅੱਜ 23 ਵੇਂ ਦਿਨ ਵੀ ਜਾਰੀ ਹੈ, ਜਿਸ ਕਾਰਨ ਉਹਨਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ। ਸਰੀਰ ’ਚ ਪਾਣੀ ਦੀ ਕਮੀ ਹੋਣ ਕਾਰਨ ਉਨ੍ਹਾਂ ਦੀ ਸਿਹਤ ਇਸ ਸਮੇਂ ਬਿਲਕੁੱਲ ਵੀ ਠੀਕ ਨਹੀਂ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਦੀ ਲੋੜ ਹੈ ਅਤੇ ਅਜਿਹਾ ਨਾ ਹੋਣ ’ਤੇ ਉਨ੍ਹਾਂ ਨੇ ਸਾਈਲੈਂਟ ਅਟੈਕ ਦਾ ਵੀ ਖਦਸ਼ਾ ਜਤਾਇਆ ਹੈ। ਡੱਲੇਵਾਲ ਨੂੰ ਇੰਨਫੈਕਸ਼ਨ ਦਾ ਖ਼ਤਰਾ ਹੈ। ਉਹਨਾਂ ਨੂੰ ਇੰਨਫੈਕਸ਼ਨ ਤੋਂ ਬਚਾਉਣ ਲਈ ਉਨ੍ਹਾਂ ਲਈ ਇੱਕ ਅਲੱਗ ਸ਼ੀਸ਼ੇ ਦਾ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਤਾਂਜੋ ਉਹਨਾਂ ਨੂੰ ਇੰਨਫੈਕਸ਼ਨ ਤੋਂ ਬਚਾਇਆ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/