Punjab : ਕੁੜੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਦਾ ਮਾਮਲਾ; ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ
– ਪੁਲਿਸ ਤੋਂ ਮੰਗੀ ਜਾਂਚ ਰਿਪੋਰਟ
ਜਲੰਧਰ, 20 ਅਗਸਤ 2025 (ਵਿਸ਼ਵ ਵਾਰਤਾ): ਜਲੰਧਰ (Punjab) ਦੀ 19 ਸਾਲਾ ਲੜਕੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਖੁਦ ਨੋਟਿਸ ਲਿਆ ਹੈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ‘ਚ 19 ਸਾਲਾ ਪੀੜਤਾ ਨੂੰ ਪਹਿਲਾਂ ਉਸਦੇ ਮੰਗੇਤਰ ਵੱਲੋਂ ਨਸ਼ੀਲਾ ਪਦਾਰਥ ਦਿੱਤਾ ਗਿਆ ਅਤੇ ਫਿਰ ਬਲਾਤਕਾਰ ਕੀਤਾ ਗਿਆ ਅਤੇ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਗਿਆ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ- ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਜਲੰਧਰ ਪੁਲਿਸ ਤੋਂ ਰਿਪੋਰਟ ਮੰਗੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ।
ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਪ੍ਰਸ਼ਾਸਨ ਨੂੰ 22 ਅਗਸਤ, 2025 ਤੱਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਪੀੜਤ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























