Punjab: ਚੇਅਰਮੈਨ ਜਸਵੀਰ ਗੜ੍ਹੀ ਅੱਜ ਬਟਾਲਾ ‘ਚ SC ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਸੁਣਨਗੇ ਮੁਸ਼ਕਿਲਾਂ
– ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿੱਚ ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ ਲੋਕ ਮਿਲਣੀ
ਬਟਾਲਾ, 20 ਫਰਵਰੀ 2026 (ਵਿਸ਼ਵ ਵਾਰਤਾ) – ਜਸਵੀਰ ਸਿੰਘ ਗੜ੍ਹੀ, ਚੇਅਰਮੈਨ ਐੱਸ.ਸੀ ਕਮਿਸ਼ਨ ਪੰਜਾਬ ਅੱਜ 20 ਫਰਵਰੀ ਨੂੰ ਬਟਾਲਾ ਪਹੁੰਚਣਗੇ ਅਤੇ ਉਨ੍ਹਾਂ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਐੱਸ.ਸੀ ਭਾਈਚਾਰੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰਵਾਈਆਂ ਜਾਣਗੀਆਂ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ।
ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਗੁਰਦਾਸਪੁਰ ਸੁਖਵਿੰਦਰ ਸਿੰਘ ਘੁੰਮਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ 20 ਫਰਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਅਨੁਸੂਚਿਤ ਜਾਤੀਆਂ ਵਰਗ ਭਾਈਚਾਰੇ ਨਾਲ ਸਬੰਧਤ ਲੋਕਾਂ ਦੀ ਮੁਸ਼ਕਿਲਾਂ ਸੁਣ ਕੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਜਾਣਗੀਆਂ। ਉਨ੍ਹਾਂ ਐੱਸ.ਸੀ ਭਾਈਚਾਰੇ ਨਾਲ ਸਬੰਧਤ ਲੋਕਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























