Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ
ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਪਵਿੱਤਰ ਦਿਹਾੜੇ ਉੱਤੇ ਸਮੁੱਚੇ ਖਾਲਸਾ ਪੰਥ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਕੋਟਿ-ਕੋਟਿ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਗੁਰਿਆਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੌਂਪੀ ਸੀ।
ਜਥੇਦਾਰ ਗੜਗੱਜ ਨੇ ਸੰਗਤਾਂ ਨੂੰ ਕਿਹਾ ਕਿ ਉਹ ਗੁਰਬਾਣੀ ਦੇ ਨਾਲ ਜੁੜਨ ਅਤੇ ਵਾਹਿਗੁਰੂ ਦਾ ਸਿਮਰਨ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਮੁਤਾਬਕ ਚੱਲਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਵਿੱਚ ਗੁਰਬਾਣੀ ਦਾ ਪਾਠ ਕਰਨਾ ਚਾਹੀਦਾ ਹੈ ।





















