Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ
– ਜਥੇਦਾਰ ਦੇ ਨਾਲ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਕਰਨਗੇ ਮੁਲਾਕਾਤ
ਪਟਿਆਲਾ, 29 ਸਤੰਬਰ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਸਵੇਰੇ 9:30 ਵਜੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਹੋਵੇਗੀ।
ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਰਾਜੋਆਣਾ ਨਾਲ ਮੁਲਾਕਾਤ ਕਰਨਗੇ।
ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ’ਤੇ ਗੱਲਬਾਤ ਹੋਵੇਗੀ, ਇਸ ਬਾਰੇ ਫਿਲਹਾਲ ਕੋਈ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























