Punjab : ਜਿਤੇਂਦਰ ਸਿੰਘ ਸ਼ੰਟੀ ਨੇ ਮਨੁੱਖੀ ਅਧਿਕਾਰ ਜਾਗਰੂਕਤਾ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਡਾ. ਦੀਪਕ ਸਿੰਗਲਾ ਦਾ ਕੀਤਾ ਧੰਨਵਾਦ
ਚੰਡੀਗੜ੍ਹ, 24 ਫ਼ਰਵਰੀ (ਵਿਸ਼ਵ ਵਾਰਤਾ) – ਰੂਪਨਗਰ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਜਿਤੇਂਦਰ ਸਿੰਘ ਸ਼ੰਟੀ (ਮੈਂਬਰ ਮਨੁੱਖੀ ਅਧਿਕਾਰ ਕਮਿਸ਼ਨ, ਪੰਜਾਬ ਤੇ ਚੰਡੀਗੜ੍ਹ) ਨੇ ਉਘੇ ਜੋਤਿਸ਼ੀ ਤੇ ਭ੍ਰਿਸ਼ਟਾਚਾਰ ਵਿਰੋਧੀ ਅਪਰਾਧ ਰੋਕਥਾਮ ਕਮਿਊਨਿਟੀ ਦੇ ਚੇਅਰਮੈਨ ਡਾ. ਦੀਪਕ ਸਿੰਗਲਾ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ “17 ਜਨਵਰੀ ਨੂੰ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਦੀ ਜਾਗਰੂਕਤਾ ਬਾਰੇ ਪ੍ਰੋਗਰਾਮ ਉਲੀਕਣ ਅਤੇ ਇਸ ਸਬੰਧ ਵਿੱਚ ਤੁਹਾਡੇ ਵੱਲੋਂ ਕੀਤੇ ਯਤਨ ਸ਼ਲਾਘਾਯੋਗ ਹਨ। ਅਸੀਂ ਤੁਹਾਡੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੰਦੇ ਹਾਂ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਤੁਹਾਡੇ ਵੱਲੋਂ ਅਜਿਹੀਆਂ ਹੋਰ ਪਹਿਲਕਦਮੀਆਂ ਦੀ ਉਮੀਦ ਕਰਦੇ ਹਾਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























