Punjab ‘ਚ ਫ਼ਿਲਮ ‘ਐਮਰਜੈਂਸੀ’ ਦੇ ਹੋ ਰਹੇ ਵਿਰੋਧ ਵਿਚਕਾਰ ਕੰਗਨਾ ਰਣੌਤ ਦਾ ਪਹਿਲਾ ਬਿਆਨ ਆਇਆ ਸਾਹਮਣੇ
- ਕਿਹਾ “ਮੇਰੇ ਅਕਸ ਨੂੰ ਖਰਾਬ ਕਰਨ ਅਤੇ ਮੇਰੀ ਫ਼ਿਲਮ ਐਮਰਜੈਂਸੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼”
ਚੰਡੀਗੜ੍ਹ,17 ਜਨਵਰੀ : ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਇਸ ਫਿਲਮ ‘ਚ ਕੰਗਨਾ ਨੇ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ। ਫਿਲਮ ਵਿੱਚ ਕੰਗਨਾ ਰਣੌਤ ਦੇ ਨਾਲ ਅਨੁਪਮ ਖੇਰ, ਸ਼੍ਰੇਅਸ ਤਲਪੜੇ, ਵਿਸਾਕ ਨਾਇਰ, ਮਹਿਮਾ ਚੌਧਰੀ, ਮਿਲਿੰਦ ਸੋਮਨ ਅਤੇ ਸਤੀਸ਼ ਕੌਸ਼ਿਕ ਮੁੱਖ ਭੂਮਿਕਾਵਾਂ ਵਿੱਚ ਹਨ। ਪੰਜਾਬ ‘ਚ ਕਈ ਥਾਈ ਹੋ ਰਹੇ ਰੋਸ ਪ੍ਰਦਰਸ਼ਨ ਵਿਚਾਲੇ ਕੰਗਨਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਕੰਗਨਾ ਨੇ ਟਵੀਟ ਕਰ ਕਿਹਾ ਕਿ ਇਹ ਕਲਾ ਅਤੇ ਕਲਾਕਾਰ ਦਾ ਪੂਰੀ ਤਰ੍ਹਾਂ ਸ਼ੋਸ਼ਣ ਹੈ, ਪੰਜਾਬ ਦੇ ਬਹੁਤ ਸਾਰੇ ਸ਼ਹਿਰਾਂ ਵਿਚ ਰਿਪੋਰਟਿੰਗ ਹੋ ਰਹੀ ਹੈ ਕਿ ਇਹ ਲੋਕ ਐਮਰਜੈਂਸੀ ਨੂੰ ਦਿਖਾਉਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਹੈ ਅਤੇ ਚੰਡੀਗੜ੍ਹ ਵਿਚ ਪੜ੍ਹਾਈ ਕਰਨ ਅਤੇ ਵੱਡੇ ਹੋਣ ਤੋਂ ਬਾਅਦ ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਹੈ ਅਤੇ ਉਸ ਦਾ ਪਾਲਣ ਕੀਤਾ ਹੈ। ਇਹ ਇਕ ਪੂਰਾ ਝੂਠ ਹੈ ਅਤੇ ਮੇਰੇ ਅਕਸ ਨੂੰ ਖਰਾਬ ਕਰਨ ਅਤੇ ਮੇਰੀ ਫ਼ਿਲਮ ਐਮਰਜੈਂਸੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/