Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ
– ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਰਹਿਣਗੇ ਮੌਜੂਦ
– ਪੰਜਾਬ ਦੀ ਸੀਨੀਅਰ ਲੀਡਰਸ਼ਿਪ ਰਹੇਗੀ ਮੌਜੂਦ
ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਨਵੇਂ ਨਿਯੁਕਤ ਪੰਜਾਬ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਆਪਣਾ ਅਹੁਦਾ ਸੰਭਾਲਣਗੇ। ਉਹ ਸਵੇਰੇ 10 ਵਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਣਗੇ। ਇਸ ਤੋਂ ਬਾਅਦ ਸੈਕਟਰ 37 ਵਿੱਚ ਲਾਅ ਬਿਲਡਿੰਗ ਵਿਖੇ ਇੱਕ ਸਮਾਰੋਹ ਹੋਵੇਗਾ।
ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਨਾ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਭਾਜਪਾ ਆਗੂਆਂ ਸਮੇਤ ਅਤੇ ਵੱਡੀ ਗਿਣਤੀ ਵਿੱਚ ਵਰਕਰ ਇਸ ਸਮਾਗਮ ‘ਚ ਸ਼ਾਮਲ ਹੋਣਗੇ। ਢਿੱਲੋਂ ਸਮਾਰੋਹ ਦੌਰਾਨ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























