Punjab : ਖਡੂਰ ਸਾਹਿਬ ਦੇ ਵਿਧਾਇਕ ਲਾਲਪੁਰਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ
– ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ
ਚੰਡੀਗੜ੍ਹ, 28 ਅਕਤੂਬਰ 2025 (ਵਿਸ਼ਵ ਵਾਰਤਾ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ (Punjab) ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਉਨ੍ਹਾਂ ਨੇ ਛੇੜਛਾੜ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਦੁਆਰਾ ਸੁਣਾਈ ਗਈ ਚਾਰ ਸਾਲ ਦੀ ਸਜ਼ਾ ਤੋਂ ਰਾਹਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਰ, ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਫਿਲਹਾਲ ਸਜ਼ਾ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦਈਏ ਕਿ ਦੋ ਮਹੀਨੇ ਪਹਿਲਾਂ ਤਰਨਤਾਰਨ (Punjab) ਜ਼ਿਲ੍ਹਾ ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਸਮੇਤ 12 ਲੋਕਾਂ ਨੂੰ ਕੁੱਟਮਾਰ ਅਤੇ ਛੇੜਛਾੜ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ 12 ਸਤੰਬਰ ਨੂੰ ਸੁਣਵਾਈ ਦੌਰਾਨ ਵਿਧਾਇਕ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ। ਹੁਣ ਕੇਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਅਦਾਲਤ ਨੇ ਅਗਲੀ ਸੁਣਵਾਈ ‘ਤੇ ਮਾਮਲੇ ਦਾ ਪੂਰਾ ਰਿਕਾਰਡ ਪੇਸ਼ ਕਰਨ ਦਾ ਵੀ ਹੁਕਮ ਦਿੱਤਾ ਹੈ।
ਅੱਜ ਸੁਣਵਾਈ ਦੌਰਾਨ ਵਿਧਾਇਕ ਲਾਲਪੁਰਾ ਦੇ ਵਕੀਲ ਨੇ ਇਹ ਵੀ ਦਲੀਲ ਦਿੱਤੀ ਕਿ ਜੇਕਰ ਸਜ਼ਾ ‘ਤੇ ਰੋਕ ਨਹੀਂ ਲਗਾਈ ਜਾਂਦੀ ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਜਾਵੇਗੀ, ਜਿਸ ਕਾਰਨ ਹਲਕੇ ‘ਚ ਨਵੇਂ ਸਿਰਿਓਂ ਚੋਣਾਂ ਕਰਵਾਣ ਦੀ ਨੌਬਤ ਆ ਸਕਦੀ ਹੈ। ਅਦਾਲਤ ਨੇ ਤਿੱਖੀ ਟਿੱਪਣੀ ਕਰਦਿਆਂ ਪੁੱਛਿਆ ਕਿ ਇਹ ਜਲਦਬਾਜ਼ੀ ਕਿਉਂ’? ਜਦੋਂ ਰੱਦ ਕਰਨ ਵਰਗੇ ਕਦਮ ਵੀ ਨਹੀਂ ਚੁੱਕੇ ਗਏ ਹਨ। ਅਦਾਲਤ ਨੇ ਕਿਹਾ ਕਿ ਕਿਉਂਕਿ ਉਸਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਅਜੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਹੈ, ਇਸ ਲਈ ਤੁਰੰਤ ਦਖਲ ਦੀ ਕੋਈ ਲੋੜ ਨਹੀਂ ਜਾਪਦੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























