Punjab : ਗਾਇਕ ਖਾਨ ਸਾਬ ਦੇ ਪਿਤਾ ਦਾ ਦਿਹਾਂਤ; ਕਰਨੈਲ ਸਿੰਘ ਪੀਰ ਮੁਹੰਮਦ ਨੇ ਜਤਾਇਆ ਡੂੰਘਾ ਦੁੱਖ
ਚੰਡੀਗੜ੍ਹ, 13 ਅਕਤੂਬਰ 2025 (ਵਿਸ਼ਵ ਵਾਰਤਾ) – ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਇਕਬਾਲ ਮੁਹੰਮਦ (70) ਦਾ ਅੱਜ ਸੋਮਵਾਰ ਨੂੰ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਹਾਉਂਦੇ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਖਾਨ ਸਾਬ੍ਹ ਦੀ ਮਾਂ ਪਰਵੀਨ ਬੇਗਮ ਦਾ ਦਿਹਾਂਤ ਹੋ ਗਿਆ ਸੀ ਅਤੇ ਹੁਣ ਪਿਤਾ ਵੀ ਦੁਨੀਆ ਤੋਂ ਚਲੇ ਗਏ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖ ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸ ਦੁਖਦਾਇਕ ਘਟਨਾ ‘ਤੇ ਡੂੰਘਾ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਹਮੇਸ਼ਾ ਹੀ ਸਾਫ ਸੁਥਰੀ ਗਾਇਕੀ ਕਰਨ ਵਾਲੇ ਪੰਜਾਬੀ ਗਾਇਕ ਖਾਨ ਸਾਬ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉਨ੍ਹਾਂ ਦੀ ਮਾਤਾ ਤੋਂ ਬਾਅਦ ਉਨ੍ਹਾਂ ਦੇ ਪਿਤਾ ਦਾ ਵੀ ਇਸ ਤਰਾਂ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਕਰਨੈਲ ਸਿੰਘ ਨੇ ਇਸ ਦੁੱਖ ਦੀ ਘੜੀ ‘ਚ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟਾਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























