Punjab : ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਵਟਸਐਪ ਨੰਬਰ ਹੈਕ
ਚੰਡੀਗੜ੍ਹ, 16 ਨਵੰਬਰ 2025 (ਵਿਸ਼ਵ ਵਾਰਤਾ) – ਅੱਜਕੱਲ੍ਹ ਸਾਡੀਆਂ ਸਾਰੀਆਂ ਡਿਜੀਟਲ ਚੀਜ਼ਾਂ ‘ਤੇ ਹੈਕਿੰਗ ਦਾ ਖਤਰਾ ਮੰਡਰਾਉਂਦਾ ਰਹਿੰਦਾ ਹੈ।ਹੈਕਰ ਲੋਕਾਂ ਨੂੰ ਧੋਖਾ ਦੇਣ ਲਈ ਲਗਾਤਾਰ ਨਵੇਂ -ਨਵੇਂ ਤਰੀਕੇ ਲੱਭਦੇ ਹਨ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਵਟਸਐਪ ਨੰਬਰ ਹੈਕ ਕਰ ਲਿਆ ਗਿਆ ਹੈ। ਜ਼ੀਰਾ ਨੇ ਖੁਦ ਇਹ ਜਾਣਕਾਰੀ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ 15 ਤਰੀਕ ਨੂੰ ਸ਼ਾਮ 5 ਵਜੇ ਤੋਂ ਬਾਅਦ ਵਟਸਐਪ ਨੰਬਰ ਹੈਕ ਹੋਏ ਹਨ।
ਉਨ੍ਹਾਂ ਕਿਹਾ ਕਿ “ਮੈਂ ਆਪਣੇ ਫੇਸਬੁੱਕ ਦੇ ਮਾਧਿਅਮ ਰਾਹੀਂ ਆਪ ਸਭ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਦੋਨੋ WhatsApp ਨੰਬਰ ਜੋ ਕਿਸੇ ਵਲੋ ਸ਼ਾਮ 5 ਵਜ਼ੇ ਦੇ ਕਰੀਬ ਹੈਕ ਕਰ ਲਏ ਹਨ, ਮੇਰੀ ਆਪ ਸਭ ਨੂੰ ਬੇਨਤੀ ਹੈ ਕਿ ਜੇਕਰ ਕੋਈ ਵੀ ਕਿਸੇ ਤਰ੍ਹਾਂ ਦਾ ਕੋਈ ਵੀ ਮੈਸੇਜ ਆਉਂਦਾ ਹੈ ਤਾਂ ਮੇਰੇ ਇਹਨਾਂ ਨੰਬਰਾਂ ਤੇ ਧਿਆਨ ਵਿੱਚ ਲਿਆਂਦਾ ਜਾਵੇ॥”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























