PUNJAB : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅੱਜ
ਚੰਡੀਗੜ੍ਹ, 8ਅਪ੍ਰੈਲ(ਵਿਸ਼ਵ ਵਾਰਤਾ) PUNJAB : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਮੰਗਲਵਾਰ ਨੂੰ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਕਰਨ ਲਈ 8 ਅਪ੍ਰੈਲ ਨੂੰ ਸਵੇਰੇ 9:30 ਵਜੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ।
ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਤੋਂ ਬਣਾਈ ਗਈ 7 ਮੈਂਬਰੀ ਕਮੇਟੀ ਵਿੱਚੋਂ ਪੰਜ ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ। ਭਰਤੀ ਕਮੇਟੀ ਦੇ ਦੋ ਮੈਂਬਰ ਇਸ ਤੋਂ ਅਸਤੀਫਾ ਦੇ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/