ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼
– ਅਦਾਲਤ ਨੇ ਇੰਨ੍ਹੇ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ): ਡੀਐਮ ਰੰਧਾਵਾ ਖ਼ੁਦਕੁਸ਼ੀ ਮਾਮਲੇ ‘ਚ ਅੱਜ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਭੁੱਲਰ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਵੱਲੋਂ ਅਦਾਲਤ ਕੰਪਲੈਕਸ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਭੁੱਲਰ ਦੀ ਪੇਸ਼ੀ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਹਿੰਸਕ ਘਟਨਾ ਨਾ ਵਾਪਰੇ।

ਦੱਸ ਦੇਈਏ ਕਿ ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਰਹੇ ਗਗਨਦੀਪ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਰਾਤ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਮਰਨ ਤੋਂ ਪਹਿਲਾਂ ਬਣਾਈ ਇੱਕ ਵੀਡੀਓ ਵਿੱਚ ਪੰਜਾਬ ਦੇ ਜੇਲ੍ਹ ਮੰਤਰੀ ਰਹੇ ਲਾਲਜੀਤ ਭੁੱਲਰ ਦਾ ਨਾਮ ਲਿਆ ਸੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ। ਵੀਡੀਓ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਮੰਤਰੀ ਭੁੱਲਰ ਦਾ ਅਸਤੀਫ਼ਾ ਲੈ ਲਿਆ ਸੀ। ਲਾਲਜੀਤ ਭੁੱਲਰ ਨੂੰ ਬੀਤੇ ਕੱਲ੍ਹ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਤੇ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ।























