Punjab : ਅੱਜ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ ਕਰਨਗੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ

ਚੰਡੀਗੜ੍ਹ, 30 ਨਵੰਬਰ(ਵਿਸ਼ਵ ਵਾਰਤਾ)Punjab : ਪਨਬੱਸ ਤੇ ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ (Punjab) ਵੱਲੋਂ ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਰੱਖਿਆ ਗਿਆ। ਕਰਮਚਾਰੀ ਯੂਨੀਅਨ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਅੱਜ ਬੈਠਕ ਸੱਦੀ ਗਈ ਹੈ। ਕੱਚੇ ਮੁਲਾਜ਼ਮਾਂ ਦੇ ਨਾਲ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਮੀਟਿੰਗ 12 ਵਜੇ ਹੋਵੇਗੀ ਜਿਸ ‘ਚ ਬੱਸ ਕਾਮਿਆਂ ਦੀਆਂ ਮੰਗਾਂ ਤੇ ਵਿਚਾਰ ਕੀਤੀ ਜਾਵੇਗੀ।
ਇਸ ਤੋਂ ਪਹਿਲਾ ਪੰਜਾਬ ‘ਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਰੱਦ ਕਰਨ ਦੇ ਵਿਰੋਧ ‘ਚ ਚੱਲ ਰਹੀ ਹੜਤਾਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੁਰਾਣੀਆਂ ਸਰਕਾਰਾਂ ਨੇ ਜੋ ਕੁੱਝ ਕੀਤਾ, ਉਸ ਦੇ ਹੁਣ ਨਤੀਜੇ ਆ ਰਹੇ ਹਨ। ਉਨ੍ਹਾਂ ਕੱਚੇ ਕਾਮੇ ਭਰਤੀ ਕਰ ਲਏ ਅਤੇ ਇਸ ਫਿਰ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਨਹੀਂ ਆਇਆ ਕਿ ਇਹ ਮੁਲਾਜ਼ਮ ਕਦੋਂ ਤੱਕ ਕੰਮ ਕਰਨਗੇ ਅਤੇ ਇਨ੍ਹਾਂ ਨੂੰ ਤਨਖ਼ਾਹ ਕਿੰਨੀ ਮਿਲੇਗੀ। ਪਰ ਹੁਣ ਅਸੀਂ ਰੋਡਵੇਜ਼ ਕਾਮਿਆਂ ਦਾ ਮਸਲਾ ਬੈਠ ਕੇ ਹੱਲ ਕਰਾਂਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























