Punjab 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ ਕੇਂਦਰ ਸਰਕਾਰ
– ਕਿਸਾਨਾਂ ਦੀ ਹੋ ਜਾਵੇਗੀ ਬੱਲੇ-ਬੱਲੇ!
– ਮਿਲੇਗੀ 5 ਗੁਣਾ ਵੱਧ ਕੀਮਤ
ਚੰਡੀਗੜ੍ਹ : ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ।ਜਿਸ ਵਿੱਚ ਮੁਹਾਲੀ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਿਹਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦੇ ਇੱਕ-ਇੱਕ ਪਿੰਡ ਵੀ ਸ਼ਾਮਲ ਹਨ। ਦੋਵਾਂ ਰਾਜਾਂ ਵਿੱਚ ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇਖਣ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋ ਗਿਆ ਹੈ।
ਕਿਸਾਨਾਂ ਨੂੰ ਜ਼ਮੀਨ ਲਈ ਹਰੇਕ ਪਿੰਡ ਦੇ ਕੁਲੈਕਟਰ ਰੇਟ ਨਾਲੋਂ ਪੰਜ ਗੁਣਾ ਵੱਧ ਰੇਟ ਦਿੱਤਾ ਜਾਵੇਗਾ। ਇਸ ਸਬੰਧੀ ਕੇਂਦਰੀ ਅਤੇ ਰੇਲਵੇ ਅਧਿਕਾਰੀਆਂ ਵੱਲੋਂ ਵੱਡੇ ਪੱਧਰ ’ਤੇ ਸਰਵੇਖਣ ਕੀਤਾ ਜਾ ਰਿਹਾ ਹੈ। ਬੁਲੇਟ ਟਰੇਨ ਦਿੱਲੀ ਤੋਂ ਅੰਮ੍ਰਿਤਸਰ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ‘ਚ ਪੂਰਾ ਕਰੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/